ਲੁਧਿਆਣਾ, 7 ਅਪੈ੍ਰਲ (ਜਤਿੰਦਰ ਭੰਬੀ)-ਵਰਕਰਜ਼ ਫੈਡਰੇਸ਼ਨ ਇੰਟਕ ਪੀ. ਐਸ. ਪੀ. ਸੀ. ਐਲ. ਅਤੇ ਪੀ. ਐਸ. ਟੀ. ਸੀ. ਐਲ. ਦੇ ਪ੍ਰਧਾਨ ਸਵਰਨ ਸਿੰਘ ਨੇ ਪਾਵਰਕਾਮ ਵਿਭਾਗ 'ਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਸਬੰਧੀ ਗੱਲਬਾਤ ਕਰਦਿਆਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਖਾਲੀ ਪਈਆਂ ਅਸਾਮੀਆਂ ਜਲਦ ਭਰੀਆਂ ਜਾਣ ਤਾਂ ਕਿ ਸ਼ੁਰੂ ਹੋ ਰਹੇ ਗਰਮੀ ਦੇ ਸੀਜ਼ਨ 'ਚ ਆਮ ਲੋਕਾਂ ਅਤੇ ਸਬੰਧਿਤ ਵਿਭਾਗ ਵਿਚ ਕੰਮ ਕਰਨ ਵਾਲੇ ਕਾਮਿਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਉਨਾਂ ਕਿਹਾ ਕਿ ਪਾਵਰਕਾਮ ਨੂੰ ਚਾਹੀਦਾ ਹੈ ਕਿ ਉਹ ਇਸ ਨੂੰ ਗੰਭੀਰਤਾ ਨਾਲ ਲਏ | ਉਨਾਂ ਕਿਹਾ ਕਿ ਵਿਭਾਗ ਵਿਚ ਕੰਮ ਕਰ ਰਹੇ ਹਰ ਇਕ ਛੋਟੇ ਵੱਡੇ ਅਧਿਕਾਰੀ ਤੋਂ ਇਲਾਵਾ ਹਰ ਇਕ ਫੀਲਡ ਵਿਚ ਕੰਮ ਕਰਨ ਵਾਲਿਆਂ 'ਤੇ ਕੰਮ ਦਾ ਵਾਧੂ ਬੋਝ ਹੋਣ ਕਰਕੇ ਉਨਾਂ ਨੂੰ ਲੰਬਾ ਸਮਾਂ ਕੰਮ ਕਰਨਾ ਪੈ ਰਿਹਾ ਹੈ, ਇਸ ਨੂੰ ਦੇਖਦੇ ਹੋਏ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਲਦ ਤੋਂ ਜਲਦ ਖਾਲੀ ਪਈਆਂ ਅਸਾਮੀਆਂ ਭਰੇ | ਉਨਾਂ ਕਿਹਾ ਕਿ ਪਾਵਰਕਾਮ ਐਲ.ਐਮ, ਏ.ਐਲ.ਐਮ, ਐਸ.ਡੀ.ਓ, ਜੇ.ਈ, ਯੂ.ਡੀ.ਸੀ, ਐਲ.ਡੀ.ਸੀ. ਦੀ ਵੱਡੀ ਘਾਟ ਰੜਕ ਰਹੀ ਹੈ |