12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਜਪ ਤਪ ਚੁਪਹਿਰਾ ਸਮਾਗਮ ਅੱਜ <br/>

Ad Position 21
No active advertisement
ਸੁਰਿੰਦਰਪਾਲ ਸਿੰਘ ਬਿੰਦਰਾ, ਸੁਖਵਿੰਦਰ ਪਾਲ ਸਿੰਘ ਲਾਲੀ ਸਰਨਾ <br/> 08-04-2026
ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਖਾਲਸਾ ਪੰਥ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਜਪ ਤਪ ਚੁਪਹਿਰਾ ਸਮਾਗਮ ਅੱਜ 8 ਅਪ੍ਰੈਲ ਦਿਨ ਬੁੱਧਵਾਰ ਸਵੇਰੇ 10 ਤੋਂ ਦੁਪਹਿਰ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ ਅਤੇ ਮੁੱਖ ਸਕੱਤਰ ਸੁਖਵਿੰਦਰ ਪਾਲ ਸਿੰਘ ਲਾਲੀ ਸਰਨਾ ਨੇ ਦੱਸਿਆ ਕਿ ਜਪ ਤਪ ਚੁਪਹਿਰਾ ਸਮਾਗਮ ਦੌਰਾਨ ਜਪੁਜੀ ਸਾਹਿਬ, ਤ੍ਹ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦੁ ਸਾਹਿਬ ਜੀ ਪਾਠ ਹੋਣਗੇ | ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਸ ਵਿਚ ਗਿਆਨੀ ਰਾਜਦੀਪ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਬੀਬੀਆਂ ਦਾ ਸ਼ਬਦੀ ਜੱਥਾ, ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲੇ, ਭਾਈ ਰਾਜਵਿੰਦਰ ਸਿੰਘ ਸ੍ਰੀ ਆਨੰਦਪੁਰ ਸਾਹਿਬ ਵਾਲੇ, ਗਿਆਨੀ ਪ੍ਰੇਮ ਸਿੰਘ ਮੁੱਖ ਅਰਦਾਸੀਏ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਸੁਆਮੀ ਜੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ ਅਤੇ ਮਾਤਾ ਵਿਪਨਪ੍ਰੀਤ ਕੌਰ ਬਾਬਾ ਕੁੰਦਨ ਸਿੰਘ ਜੀ ਭਲਾਈ ਟਰੱਸਟ ਵਾਲੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ 'ਚ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾ ਕਰਨਾ ਜੀ |

Ad Position 22
No active advertisement
ਪਿਛਲੀ ਖ਼ਬਰ ਡਰੱਗਜ਼ ਕੰਟਰੋਲ ਵਿਭਾਗ ਵਲੋਂ ਗੈਰਕਾਨੂੰਨੀ ਦਵਾਈ ਸਟਾਕ 'ਤੇ ਕਾਰਵਾਈ <br/> ਅਗਲੀ ਖ਼ਬਰ ਪੰਜਾਬ ਸਰਕਾਰ ਪਾਵਰਕਾਮ ਵਿਭਾਗ 'ਚ ਖਾਲੀ ਪਈਆਂ ਅਸਾਮੀਆਂ ਜਲਦ ਭਰੇ-ਪ੍ਰਧਾਨ ਸਵਰਨ ਸਿੰਘ <br/>
Ad Position 24