ਇਆਲੀ/ਥਰੀਕੇ, 7 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਭਾਈ ਅਵਤਾਰ ਸਿੰਘ ਵਲੋਂ ਅਨੰਦ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਅਰਦਾਸ ਤੋਂ ਬਾਅਦ 1 ਅਪ੍ਰੈਲ 2026 ਤੋ 31 ਮਾਰਚ 2028 ਤੱਕ ਨਵੀਂ ਚੁਣੀ ਗਈ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਹੁੰ ਚੁੱਕੀ | ਜਿਸ ਵਿਚ ਮੁੱਖ ਸੇਵਾਦਾਰ ਗੁਰਦੀਪ ਸਿੰਘ ਲੀਲ, ਕਾਰਜਕਾਰਨੀ ਦੇ ਮੈਂਬਰ ਜਥੇਦਾਰ ਚਰਨ ਸਿੰਘ, ਜਗਦੀਪ ਸਿੰਘ ਭੱਠਲ, ਜਸਵੀਰ ਸਿੰਘ ਸੇਖੋਂ, ਲਛਮਣ ਸਿੰਘ ਗਿੱਲ, ਲਖਵੀਰ ਸਿੰਘ, ਤੇਜਿੰਦਰ ਕੌਰ, ਇਕਬਾਲ ਕੌਰ, ਸ਼ੀਤਲਪ੍ਰਕਾਸ਼ ਕੌਰ, ਗੁਰਵਿੰਦਰ ਕੌਰ ਅਤੇ ਚਰਨਜੀਤ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਗੁਰੂ ਘਰ ਦੀ ਸੇਵਾ ਗੁਰੂ ਮਰਿਆਦਾ ਅਨੁਸਾਰ ਕਰਨ ਦਾ ਪ੍ਰਣ ਕੀਤਾ ਕਿ ਗੁਰੂ ਘਰ ਦੀ ਸੇਵਾ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਮਰਿਆਦਾ ਅਨੁਸਾਰ ਕੀਤੀ ਜਾਵੇਗੀ ਅਤੇ ਸਮੂਹ ਮੈਂਬਰ ਗੁਰਦੁਆਰਾ ਸਾਹਿਬ ਦੀ ਸੇਵਾ ਨੂੰ ਸਮਰਪਿਤ ਰਹਿਣਗੇ | ਇਸ ਸਮਾਗਮ ਦੌਰਾਨ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ, ਚੋਣ ਅਧਿਕਾਰੀ ਸਰਬਜੀਤ ਸਿੰਘ, ਸੁਖਦੇਵ ਸਿੰਘ ਐਲਏ, ਗੁਰਦੇਵ ਸਿੰਘ, ਪਰਵੀਨਪਾਲ ਸਿੰਘ, ਪ੍ਰੀਤਮ ਸਿੰਘ, ਗੁਰਦੀਪ ਸਿੰਘ ਘੁਮਾਣ ਤੋਂ ਇਲਾਵਾ ਮਾਸਟਰ ਬਲਰਾਜ ਸਿੰਘ, ਦਵਿੰਦਰ ਸਿੰਘ ਮਾਨ, ਗੁਰਮੀਤ ਸਿੰਘ ਕੋਚਰ, ਅਵਤਾਰ ਸਿੰਘ ਨਿਰਬਾਣ ਅਤੇ ਰਤਨ ਚੋਪੜਾ ਵੀ ਹਾਜ਼ਰ ਸਨ |