12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਸੰਤ ਰਾਮਪਾਲ ਸਿੰਘ ਝਾਂਡੇ ਵਾਲਿਆਂ ਤੋਂ ਲਿਆ ਅਸ਼ੀਰਵਾਦ <br/>

Ad Position 21
No active advertisement
ਅਜੀਤ ਡੈਸਕ 08-04-2026
ਇਆਲੀ/ਥਰੀਕੇ, 7 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੇ ਅੱਜ ਆਪਣੇ ਸਾਥੀਆਂ ਸਮੇਤ ਪਿੰਡ ਝਾਂਡੇ ਸਥਿਤ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਨਤਮਸਤਕ ਹੁੰਦਿਆਂ ਸੰਤ ਰਾਮਪਾਲ ਸਿੰਘ ਝਾਂਡੇ ਵਾਲਿਆਂ ਤੋਂ ਅਸ਼ੀਰਵਾਦ ਲਿਆ | ਇਸ ਮੌਕੇ ਸਾਬਕਾ ਜੱਜ ਸਿੰਮਕ ਨੇ ਸੰਤ ਰਾਮਪਾਲ ਸਿੰਘ ਝਾਂਡੇ ਵਾਲਿਆਂ ਅਤੇ ਉਨ੍ਹਾਂ ਦੇ ਸੇਵਕਾਂ ਨਾਲ ਹਲਕੇ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਨੀਤੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ | ਸੰਤ ਰਾਮਪਾਲ ਸਿੰਘ ਝਾਂਡੇ ਵਾਲਿਆਂ ਨੇ ਸਾਬਕਾ ਜੱਜ ਸਿੰਮਕ ਅਤੇ ਉਨ੍ਹਾਂ ਨਾਲ ਆਏ ਸਾਥੀਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਿੰਮਕ ਨੇ ਹਾਜ਼ਰੀਨਾਂ ਨਾਲ ਗੱਲਬਾਤ ਕਰਦੇ ਕਿਹਾ ਸਰਕਾਰ ਚਲਾਉਣ ਵਾਲੇ ਆਪ ਹੀ ਮਨਮਾਨੀਆਂ ਤੇ ਉਤਰ ਆਏ ਹਨ ਅਤੇ ਆਏ ਦਿਨ ਸੂਬੇ ਅੰਦਰ ਗੁੰਡਾਗਰਦੀ ਦਾ ਨੰਗਾ ਨਾਚ ਹੋ ਰਿਹਾ ਹੈ | ਸੂਬਾ ਵਾਸੀ ਹੁਣ ਇਸ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਸੂਬੇ ਦੇ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰਕੇ ਸੂਬੇ ਅੰਦਰ ਮੁੜ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਵਿਧਾਨ ਸਭਾ ਚੋਣਾ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਅਜਿਹੀ ਇਕਲੌਤੀ ਖੇਤਰੀ ਪਾਰਟੀ ਹੈ, ਜਿਹੜੀ ਪੰਜਾਬ, ਪੰਜਾਬੀ, ਕਿਸਾਨੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਲਈ ਦਿ੍ੜ੍ਹਤਾ ਨਾਲ ਪਹਿਰਾ ਦੇ ਸਕਦੀ ਹੈ | ਇਸ ਮੌਕੇ ਭਾਈ ਸੁਖਦੇਵ ਸਿੰਘ, ਧਰਮਵੀਰ ਸਿੰਘ, ਜਗਮੀਤ ਸਿੰਘ, ਜਗਰੂਪ ਸਿੰਘ ਲਲਤੋਂ, ਦਰਸ਼ਨ ਸਿੰਘ ਭਨੌਹੜ, ਕੁਲਵੰਤ ਸਿੰਘ ਜੇਈ, ਰਾਜਵੀਰ ਸਿੰਘ ਆਲਮਗੀਰ, ਸ਼੍ਰੋਮਣੀ ਅਕਾਲੀ ਦਲ ਬਾਦਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਅਮਨਦੀਪ ਸਿੰਘ ਇਆਲੀ, ਗੁਰਚਰਨ ਸਿੰਘ ਰਾਜੂ, ਦਰਸ਼ਨ ਸਿੰਘ, ਸਰਕਲ ਜਥੇਦਾਰ ਰਘਬੀਰ ਸਿੰਘ, ਸ਼ਨੀ ਸਿੰਮਕ, ਮਨਮੋਹਨਜੀਤ ਸਿੰਘ ਸਿੰਮਕ, ਸੋਨੀ ਪੰਡਿਤ ਥਰੀਕੇ, ਜਸਕਰਨ ਥਰੀਕੇ, ਜੋਰਾ ਸਿੰਘ ਸਿੰਮਕ, ਅਵਤਾਰ ਸਿੰਘ ਇਆਲੀ, ਗੁਲਾਬ ਸਿੰਘ ਇਆਲੀ, ਕੋਮਲ ਇਆਲੀ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਛੀਨਾ ਵਲੋਂ ਗਿਆਸਪੁਰਾ 'ਚ ਵਿਕਾਸ ਕਾਰਜਾਂ ਦਾ ਉਦਘਾਟਨ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਦੀ ਨਵੀਂ ਚੁਣੀ ਗਈ ਕਮੇਟੀ ਨੇ ਸਹੁੰ ਚੁ...
Ad Position 24