12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸ਼ਹਿਰ ਨੰੂ ਸਾਫ਼ ਬਣਾਉਣ ਲਈ ਨਿਗਮ ਦੀ ਵੱਡੀ ਮੁਹਿੰਮ <br/>

Ad Position 21
No active advertisement
ਅਜੀਤ ਡੈਸਕ 08-04-2026
ਲੁਧਿਆਣਾ, 7 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਠੋਸ ਕੂੜਾ ਪ੍ਰਬੰਧਨ ਬਾਰੇ ਲੋਕਾਂ ਨੰੂ ਜਾਗਰੂਕ ਕਰਨ ਲਈ ਨਗਰ ਨਿਗਮ ਵਲੋਂ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਨਿਗਮ ਕਮਿਸ਼ਨਰ ਡਾ. ਨੀਤੂ ਕਤਿਆਲ ਗੁਪਤਾ ਨੇ ਜ਼ੋਨ ਡੀ ਦਫ਼ਤਰ ਸਰਾਭਾ ਨਗਰ ਤੋਂ ਜਾਗਰੂਕਤਾ ਵੈਨਾਂ ਨੰੂ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਮੁਹਿੰਮ ਦਾ ਪੋਸਟਰ ਵੀ ਜਾਰੀ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀਆਂ ਵੈਨਾਂ ਅਤੇ ਈ-ਰਿਕਸ਼ੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਜਾ ਕੇ ਲੋਕਾਂ ਨੰੂ ਸਹੀ ਤਰੀਕੇ ਨਾਲ ਕੂੜਾ ਸੰਭਾਲਣ ਅਤੇ ਸਫ਼ਾਈ ਬਣਾਈ ਰੱਖਣ ਲਈ ਪ੍ਰੇਰਿਤ ਕਰਨਗੇ | ਇਹ ਵੈਨਾਂ ਆਡੀਓ-ਵਿਜ਼ੂਅਲ ਸਿਸਟਮ ਨਾਲ ਲੈਸ ਹਨ, ਜਿਸ ਰਾਹੀਂ ਲੋਕਾਂ ਨੰੂ ਜਾਣਕਾਰੀ ਦਿੱਤੀ ਜਾਵੇਗੀ | ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਘਰ-ਘਰ ਜਾ ਕੇ ਜਾਗਰੂਕਤਾ ਫੈਲਾਈ ਜਾਵੇਗੀ ਅਤੇ ਸਕੂਲਾਂ, ਕਾਲਜਾਂ ਵਿਚ ਪ੍ਰੋਗਰਾਮ, ਡਰਾਇੰਗ ਮੁਕਾਬਲੇ ਅਤੇ ਸਟਰੀਟ ਪਲੇ ਆਦਿ ਵੀ ਕਰਵਾਏ ਜਾਣਗੇ | ਮੇਅਰ ਅਤੇ ਕਮਿਸ਼ਨਰ ਨੇ ਸ਼ਹਿਰਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਖੁੱਲ੍ਹੀਆਂ ਥਾਵਾਂ 'ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨ ਅਤੇ ਸ਼ਹਿਰ ਨੰੂ ਸਾਫ਼ ਸੁਥਰਾ ਬਣਾਉਣ ਵਿਚ ਨਿਗਮ ਦਾ ਸਾਥ ਦੇਣ |

Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਹੈਲਥ ਐਂਡ ਹੋਮਿਓ ਪ੍ਰਦਰਸ਼ਨੀ ਦਾ ਕੈਬਨਿਟ ਮੰਤਰੀ ਮੁੰਡੀਆਂ ਨੇ ਕੀਤਾ ਉਦਘਾਟਨ <br/>
Ad Position 24