08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਕੀਤਾ ਬਿਜਲੀ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 09-04-2026
ਲੁਧਿਆਣਾ, 8 ਅਪੈ੍ਰਲ (ਜਤਿੰਦਰ ਭੰਬੀ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਕੋਠੀ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆਂ, ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਸੂਬਾ ਜਨਰਲ ਸਕੱਤਰ ਰਾਜੇਸ਼ ਕੁਮਾਰ ਮੌੜ ਸੂਬਾ ਸਹਾਇਕ ਸਕੱਤਰ ਟੇਕ ਚੰਦ, ਦਫ਼ਤਰੀ ਸਕੱਤਰ ਸ਼ੇਰ ਸਿੰਘ ਅਤੇ ਪੈੱ੍ਰਸ ਸਕੱਤਰ ਇੰਦਰਪ੍ਰੀਤ ਸਿੰਘ ਨੇ ਮੰਗ ਕੀਤੀ ਕਿ ਆਊਟਸੋਰਸਡ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿਚ ਰੈਗੂਲਰ ਕਰਨ, ਘੱਟੋ ਘੱਟ ਗੁਜ਼ਾਰੇ ਯੋਗ ਤਨਖ਼ਾਹ 1948 ਜਾਂ 15ਵੀਂ ਲੇਬਰ ਕਾਨਫ਼ਰੰਸ ਤਹਿਤ ਲਾਗੂ ਕਰਨ, ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕੇਦਾਰੀ ਪ੍ਰਥਾ ਨੂੰ ਬੰਦ ਕਰਨ ਸਮੇਤ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪਏ ਅਤੇ ਅਪੰਗ ਹੋਏ ਕਾਮਿਆ ਨੂੰ ਪੱਕੀ ਨੌਕਰੀ ਪੈਨਸ਼ਨ ਦੀ ਗਰੰਟੀ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਜਥੇਬੰਦੀਆਂ ਨੇ ਮੰਗ ਕੀਤੀ ਕਿ ਆਊਟਸੋਰਸ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿਚ ਸ਼ਾਮਿਲ ਕਰਨ, ਘੱਟੋ ਘੱਟ ਗੁਜ਼ਾਰੇ ਯੋਗ 1948 ਐਕਟ ਮੁਤਾਬਿਕ ਜਾਂ 15ਵੀਂ ਲੇਬਰ ਕਾਨਫ਼ਰੰਸ ਦੀਆਂ ਹਦਾਇਤਾਂ ਅਨੁਸਾਰ ਤਨਖ਼ਾਹ ਜਾਰੀ ਕਰਨ ਅਤੇ ਬਿਜਲੀ ਖੇਤਰ ਦਾ ਨਿੱਜੀਕਰਨ ਰੱਦ ਕਰਨ ਠੇਕੇਦਾਰ ਪ੍ਰਥਾ ਨੂੰ ਰੱਦ ਕਰਨ ਅਤੇ ਬਿਜਲੀ ਦਾ ਕਰੰਟ ਲੱਗਣ ਕਾਰਨ ਜਾਨਾਂ ਗਵਾ ਚੁੱਕੇ ਠੇਕਾ ਕਾਮਿਆਂ ਦੇ ਵਾਰਸਾਂ ਨੂੰ ਨੌਕਰੀ ਪੈਨਸ਼ਨ ਦੀ ਗਰੰਟੀ ਕਰਨ ਉਤੇ ਕਈ ਵਾਰ ਮੀਟਿੰਗ ਵਿਚ ਚਰਚਾ ਹੋਈ ਪਰ ਠੋਸ ਹੱਲ ਨਹੀਂ ਜਾ ਰਿਹਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਕੈਬਨਿਟ ਮੰਤਰੀ ਵਲੋਂ ਨਿੱਜੀਕਰਨ ਦੀ ਨੀਤੀ ਨੂੰ ਲਾਗੂ ਕਰ ਨਵੀਆਂ ਕੰਪਨੀਆਂ ਵਿਭਾਗਾਂ ਅੰਦਰ ਨਵੇਂ ਟੈਂਡਰ ਨਿਯੁਕਤ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਪੁਰਾਣੀਆਂ ਕੰਪਨੀਆਂ ਵੱਲ ਕਰੋੜਾਂ ਰੁਪਏ ਦੇ ਪੁਰਾਣੇ ਪਏ ਬਕਾਏ ਜਾਰੀ ਨਹੀਂ ਕੀਤੇ ਗਏ ਪੁਰਾਣੇ ਠੇਕੇਦਾਰ ਅਤੇ ਕੰਪਨੀਆਂ ਵਲੋਂ ਠੇਕਾ ਕਾਮਿਆਂ ਦੀ ਅੰਨ੍ਹੀ ਲੁੱਟ ਲੁੱਟ ਕੀਤੀ ਜਾ ਰਹੀ ਹੈ | ਸੰਘਰਸ਼ ਦੇ ਦੌਰਾਨ ਬਿਜਲੀ ਵਿਭਾਗ ਤੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਅਤੇ ਸੀਵਰੇਜ ਬੋਰਡ ਤੋਂ ਸ਼ੇਰ ਸਿੰਘ ਖੰਨਾ ਸੰਬੋਧਨ ਕਰਦਿਆਂ ਸਰਕਾਰ ਨੂੰ ਤਾੜਨਾ ਕੀਤੀ ਕਿ ਨਿੱਜੀਕਰਨ ਦੀ ਨੀਤੀ ਰੱਦ ਕਰ ਸਮੂਹ ਆਊਟਸੋਰਸਿੰਗ ਕਾਮਿਆਂ ਨੂੰ ਪੱਕਾ ਕੀਤਾ ਅਤੇ ਘੱਟੋ ਘੱਟ ਗੁਜ਼ਾਰੇ ਯੋਗ ਤਨਖ਼ਾਹ ਲਾਗੂ ਕਰਨ, ਹਾਦਸਾ ਪੀੜਤ ਲਈ ਨੌਕਰੀ ਦਾ ਪ੍ਰਬੰਧ ਕਰਨ ਸਮੇਤ ਮੰਗ ਪੱਤਰ ਦਾ ਦਰਜ ਮੰਗਾਂ ਦਾ ਹੱਲ ਕੀਤਾ ਜਾਵੇ | ਮੰਗਾਂ ਦਾ ਹੱਲ ਨਾ ਹੋਣ ਦੀ ਸੁਰਤ ਵਿਚ ਸੰਘਰਸ਼ ਹਰ ਤੇਜ ਕੀਤਾ ਜਾਵੇਗਾ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਹਰੇਕ ਸਮਾਗਮ ਵਿਚ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਵਿਰੁੱਧ ਨਵਾਂ ਕਾਨੂੰਨ ਕੇਵਲ ਸਿੱਖਾਂ ਦੇ ਜਾਗਤ ਜੋਤ ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਹੀ ਹੋਵੇ-ਗੁਰਮੀਤ... ਅਗਲੀ ਖ਼ਬਰ ਸ਼ੱਕੀ ਹਾਲਾਤ 'ਚ ਨਾਬਾਲਗ ਵਲੋਂ ਖ਼ੁਦਕੁਸ਼ੀ <br/>
Ad Position 24