ਲੁਧਿਆਣਾ, 8 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਕੈਨੇਡਾ ਜਾ ਕੇ ਪਤੀ ਨੂੰ ਛੱਡਣ ਵਾਲੀ ਪਤਨੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਰਨੈਲ ਸਿੰਘ ਵਾਸੀ ਅਮਨ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਅਮਨਦੀਪ ਕÏਰ ਉਸਦੇ ਭਰਾ ਜਸਵੀਰ ਸਿੰਘ ਉਸਦੇ ਪਿਓ ਬਲਬੀਰ ਸਿੰਘ ਅਤੇ ਗੁਰਵਿੰਦਰ ਸਿੰਘ ਵਾਸੀ ਪਿੰਡ ਭੋਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਲੜਕੇ ਮਾਨ ਸਿੰਘ ਦਾ ਵਿਆਹ ਅਮਨਦੀਪ ਕੌਰ ਨਾਲ ਹੋਇਆ ਸੀ | ਵਿਆਹ ਤੋਂ ਬਾਅਦ ਉਸਦਾ ਲੜਕਾ ਆਪਣੀ ਪਤਨੀ ਅਮਨਦੀਪ ਕÏਰ ਨੂੰ ਕੈਨੇਡਾ ਪੱਕੇ ਤÏਰ 'ਤੇ ਲੈ ਗਿਆ, ਪਰ ਕੈਨੇਡਾ ਜਾ ਕੇ ਉਸਨੇ ਉਸਦੇ ਲੜਕੇ ਮਾਨ ਸਿੰਘ ਨੂੰ ਛੱਡ ਦਿੱਤਾ | ਇਹ ਸਾਰਾ ਕੁੱਝ ਉਸਨੇ ਉਕਤ ਕਥਿਤ ਦੋਸ਼ੀਆਂ ਦੀ ਮਿਲੀਭੁਗਤ ਨਾਲ ਕੀਤਾ ਹੈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢