ਡਾਬਾ/ਲੁਹਾਰਾ, 8 ਅਪ੍ਰੈਲ (ਕੁਲਵੰਤ ਸਿੰਘ ਸੱਪਲ)- ਸ਼੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਦਾ ਸਲਾਨਾ ਨਤੀਜਾ ਐਲਾਨਿਆ ਗਿਆ ਜੋ ਕਿ 100 ਫੀਸਦੀ ਰਿਹਾ, ਸਾਰੇ ਵਿਦਿਆਰਥੀ ਬਹੁਤ ਚੰਗੇ ਨੰਬਰਾਂ ਨਾਲ ਪਾਸ ਹੋਏ | ਜਿਸ ਵਿਚ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਉਲੀਕਿਆ ਗਿਆ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਬਲਜੀਤ ਸਿੰਘ ਵਲੋਂ ਪਹਿਲੇ ਤਿੰਨ ਸਥਾਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਕਮਲਜੀਤ ਕੌਰ ਵਲੋਂ ਬੱਚਿਆਂ ਨੂੰ ਵਧੀਆ ਨੰਬਰਾਂ ਨਾਲ ਪਾਸ ਹੋਣ ਤੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਕਮਲਜੀਤ ਕੌਰ, ਮੈਨੇਜਰ ਮੈਡਮ ਇੰਦਰਜੀਤ ਕੌਰ, ਮੈਡਮ ਪਿੰਕੀ ਚਿਲਾਣਾ, ਰਮਨਜੀਤ ਸਿੰਘ, ਮੈਡਮ ਪਰਮਪ੍ਰੀਤ ਕੌਰ ਅਤੇ ਸਮੂਹ ਸਟਾਫ ਮੈਂਬਰ ਸ਼ਾਮਿਲ ਸਨ | ਇਸ ਮੌਕੇ ਸਕੂਲ ਵਿਚ ਗਰੈਜੂਏਸ਼ਨ ਸੈਰੇਮਨੀ ਦਾ ਪ੍ਰੋਗਰਾਮ ਵੀ ਕੀਤਾ ਗਿਆ, ਸਾਰੇ ਹੀ ਵਿਦਿਆਰਥੀਆਂ ਨੂੰ ਸਟੇਜ ਉੱਪਰ ਸਰਟੀਫਿਕੇਟ ਅਤੇ ਡਿਗਰੀਆਂ ਦਿੱਤੀਆਂ ਗਈਆਂ | ਬੱਚਿਆਂ ਵਲੋਂ ਸਟੇਜ ਦੇ ਉੱਤੇ ਸਪੀਚ ਦੇ ਕੇ ਪ੍ਰੋਗਰਾਮ ਨੂੰ ਹੋਰ ਸ਼ਾਨਦਾਰ ਬਣਾਇਆ ਗਿਆ |