08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਹਾਈ ਕੋਰਟ ਨੇ ਖੇਤਰੀ ਪਾਸਪੋਰਟ ਅਧਿਕਾਰੀ ਨੂੰ ਡਾਕਟਰ ਦੀ ਸ਼ਿਕਾਇਤ ਦਾ ਚਾਰ ਹਫਤਿਆਂ ਦੇ ਅੰਦਰ ਨਿਪਟਾਰਾ ਕਰਨ ਦੇ ਦਿੱਤੇ ਹੁਕਮ <br/>

Ad Position 21
No active advertisement
ਅਜੀਤ ਡੈਸਕ 09-04-2026
ਲੁਧਿਆਣਾ, 8 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਦੇ ਪਾਸਪੋਰਟ ਬਣਾਉਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖੇਤਰੀ ਪਾਸਪੋਰਟ ਅਧਿਕਾਰੀ ਨੂੰ ਇਸ ਸਬੰਧੀ ਲੁਧਿਆਣਾ ਦੇ ਡਾਕਟਰ ਵਲੋਂ ਕੀਤੀ ਸ਼ਿਕਾਇਤ ਦਾ ਚਾਰ ਹਫਤਿਆਂ ਵਿਚ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਸ਼ਹਿਰ ਦੇ ਡਾਕਟਰ ਸੁਮੀਤ ਸੋਫਤ ਵੱਲੋਂ ਇਸ ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਰਿੱਟ ਦਾਇਰ ਕੀਤੀ ਗਈ ਸੀ | ਹਾਈ ਕੋਰਟ ਵਿਚ ਦਾਇਰ ਕੀਤੀ ਗਈ ਰਿੱਟ ਵਿਚ ਡਾਕਟਰ ਨੇ ਕਿਹਾ ਕਿ ਉਨ੍ਹਾਂ ਵਲੋਂ ਆਮ ਆਦਮੀ ਪਾਰਟੀ ਦੀ ਇਕ ਮਹਿਲਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਉਸ 'ਤੇ ਹਮਲਾ ਕਰਨ ਦੇ ਦੋਸ਼ਾਂ ਖਿਲਾਫ ਕੇਸ ਦਰਜ ਕੀਤਾ ਸੀ | ਉਸ ਦੱਸਿਆ ਕਿ ਇਸ ਤੋਂ ਇਲਾਵਾ ਉਕਤ ਮਹਿਲਾ ਆਗੂ ਖਿਲਾਫ ਹਿਮਾਚਲ ਪ੍ਰਦੇਸ਼ ਵਿਚ ਵੀ ਮਾਮਲੇ ਚੱਲ ਰਹੇ ਹਨ ਪਰ ਇੰਨਾ ਸਭ ਦੇ ਬਾਵਜੂਦ ਪੁਲਿਸ ਵਲੋਂ ਉਸਦੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਪਾਸਪੋਰਟ ਬਣਾਉਣ ਸਮੇਂ ਪੁਲਿਸ ਤਸਦੀਕ ਕਰ ਦਿੱਤੀ ਜੋ ਕਿ ਕਾਨੂੰਨ ਮੁਤਾਬਿਕ ਗਲਤ ਹੈ | ਉਸ ਦੱਸਿਆ ਕਿ ਹੁਣੇ ਪਰਿਵਾਰ ਕੈਨੇਡਾ ਭੱਜਣ ਦੀ ਤਿਆਰੀ ਕਰ ਰਿਹਾ ਹੈ, ਜਦਕਿ ਉਨ੍ਹਾਂ ਖਿਲਾਫ ਕਈ ਅਪਰਾਧਿਕ ਮਾਮਲੇ ਵੱਖ-ਵੱਖ ਅਦਾਲਤਾਂ ਵਿਚ ਲੰਬਿਤ ਹਨ |

Ad Position 22
No active advertisement
ਪਿਛਲੀ ਖ਼ਬਰ ਸਕੂਲੀ ਸਿਲੇਬਸ ਤੇ ਵਰਦੀਆਂ 'ਚ ਬਦਲਾਅ 'ਤੇ ਰੋਕ ਲਈ ਸਿੱਖਿਆ ਮੰਤਰੀ ਨੰੂ ਮਿਲੇਗਾ ਵਫ਼ਦ <br/> ਅਗਲੀ ਖ਼ਬਰ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
Ad Position 24