08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਵਪਾਰ ਦੇ ਮਾਮਲੇ ਵਿਚ 70 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਵਪਾਰੀ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 09-04-2026
ਲੁਧਿਆਣਾ, 8 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ ਵਿਚ 70 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਵਪਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਮਿੱਤ ਜੈਨ ਵਾਸੀ ਚੰਦਰ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਪੁਲਿਸ ਨੇ ਇਸ ਸਬੰਧੀ ਸੁਭਾਸ਼ ਕੁਮਾਰ ਵਾਸੀ ਇੰਦਰਾਪੁਰੀ ਅੰਬਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦਾ ਕੱਪੜੇ ਦਾ ਕਾਰੋਬਾਰ ਹੈ | ਉਕਤ ਕਥਿਤ ਦੋਸ਼ੀ ਵਲੋਂ ਵੱਖ ਵੱਖ ਸਮੇਂ ਦÏਰਾਨ ਉਸ ਪਾਸੋਂ 70 ਲੱਖ, 38 ਹਜ਼ਾਰ ਦਾ ਕੱਪੜਾ ਖ਼ਰੀਦ ਕੀਤਾ ਗਿਆ ਸੀ, ਪਰ ਇਸ ਦੀ ਅਦਾਇਗੀ ਨਹੀਂ ਕੀਤੀ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਵੱਖ-ਵੱਖ ਇਲਾਕਿਆਂ ਵਿਚ ਇਕ ਅÏਰਤ ਸਮੇਤ ਤਿੰਨ ਲੋਕਾਂ ਨੇ ਕੀਤੀ ਖ਼ੁਦਕੁਸ਼ੀ <br/>
Ad Position 24