ਲੁਧਿਆਣਾ, 8 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਸਮਾਗਮਾਂ 'ਚ ਭਾਈ ਕੁਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਭਗਵਾਨ ਸਿੰਘ ਜੀ, ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਸ਼ਬਦੀ ਜੱਥੇ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਸੰਗਤਾਂ ਨੇ ਪਰਿਵਾਰਾ ਸਮੇਤ ਹਾਜ਼ਰੀਆਂ ਭਰੀਆਂ ਅਤੇ ਗੁਰੂ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਜਰਨੈਲ ਸਿੰਘ ਜਰਨਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਗੁਰਮਿੰਦਰ ਸਿੰਘ ਬਤਰਾ, ਰਛਪਾਲ ਸਿੰਘ, ਮੋਹਿੰਦਰਪਾਲ ਸਿੰਘ ਧਵਨ, ਸੰਦੀਪ ਸਿੰਘ, ਹਰਕੀਰਤ ਸਿੰਘ, ਹਰਮਿੰਦਰ ਸਿੰਘ ਬਿੱਟੂ, ਅਮਨਪ੍ਰੀਤ ਸਿੰਘ ਅਮਨ, ਦਰਸ਼ਨ ਸਿੰਘ ਦਰਸ਼ੀ, ਚਰਨਜੀਤ ਸਿੰਘ, ਸੁਰਜੀਤ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |