ਲੁਧਿਆਣਾ, 8 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਮਨੀ ਐਕਸਚੇਂਜ ਦੀ ਲੱਖਾਂ ਰੁਪਏ ਦੀ ਰਕਮ ਖੁਰਦ ਬੁਰਦ ਕਰਨ ਵਾਲੀ ਮਹਿਲਾ ਮੁਲਾਜ਼ਮ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿ੍ਤਪਾਲ ਕੌਰ ਵਾਸੀ ਸਤਜੋਤ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸੰਬੰਧੀ ਪੁਲਿਸ ਨੇ ਅੰਮਿ੍ਤ ਪ੍ਰੀਤ ਕੌਰ ਪਤਨੀ ਆਕਾਸ਼ ਵਾਸੀ ਗੋਦਵਾਲ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਮਨੀ ਐਕਸਚੇਂਜਰ ਦਾ ਕੰਮ ਕਰਦੀ ਹੈ ਅਤੇ ਉਸਦਾ ਦਫਤਰ ਕੁਮਾਰ ਮੰਡੀ ਚੌਂਕ ਹੈ | ਉਕਤ ਔਰਤ ਉਸਦੇ ਦਫਤਰ ਵਿਚ ਬਤੌਰ ਖਜ਼ਾਨਚੀ ਕੰਮ ਕਰਦੀ ਸੀ ਅਤੇ ਇਸ ਦੌਰਾਨ ਉਸਨੇ 20 ਲੱਖ ਰੁਪਏ ਦੀ ਰਕਮ ਨੂੰ ਖੁਰਦ ਬੁਰਦ ਕਰ ਦਿੱਤਾ ਤੇ ਫਰਾਰ ਹੋ ਗਈ | ਪਤਾ ਲੱਗਣ 'ਤੇ ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ |