08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਕਾਂਗਰਸ ਦੇ ਸਾਬਕਾ ਸ਼ਹਿਰੀ ਪ੍ਰਧਾਨ ਦੀਵਾਨ ਨੇ ਸੁਣੀਆਂ ਹਲਕਾ ਪੱਛਮੀ ਦੇ ਲੋਕਾਂ ਦੀਆਂ ਸਮੱਸਿਆਵਾਂ ਤੇਜ਼ <br/>

Ad Position 21
No active advertisement
ਅਜੀਤ ਡੈਸਕ 09-04-2026
ਲੁਧਿਆਣਾ, 8 ਅਪੈ੍ਰਲ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਅਧੀਨ ਆਉਂਦੀ ਪ੍ਰੀਤਮ ਕਾਲੋਨੀ 'ਚ ਰਾਮ ਕੁਮਾਰ ਦੇ ਗ੍ਰਹਿ ਵਿਖੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਸਰਕਾਰ ਆਉਣ 'ਤੇ ਕਿਸੇ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਏਗਾ | ਇਸ ਮੌਕੇ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਲੋਕ ਮੁੱਢਲੀਆਂ ਸੁਵਿਧਾਵਾਂ ਤੋਂ ਵੀ ਵਾਂਝੇ ਹਨ, ਉਨਾਂ ਕਿਹਾ ਕਿ ਪਾਰਕਾਂ 'ਚ ਸਾਫ਼ ਸਫ਼ਾਈ ਦੇ ਪ੍ਰਬੰਧ ਨਾ ਹੋਣ ਕਰਕੇ ਸਵੇਰੇ ਸ਼ਾਮ ਸੈਰ ਕਰਨ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬਦ ਤੋਂ ਬਦਤਰ ਹੋਈਆਂ ਸੜਕਾਂ ਵਲ ਵੀ ਸਰਕਾਰ ਦਾ ਕੋਈ ਧਿਆਨ ਨਹੀਂ | ਉਨਾਂ ਕਿਹਾ ਕਿ ਆਏ ਦਿਨ ਹੋਣ ਵਾਲੀਆਂ ਅਪਰਾਧਿਕ ਘਟਨਾਵਾਂ ਕਾਨੂੰਨ ਅਤੇ ਵਿਵਸਥਾ ਸਬੰਧੀ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹਨ | ਦੀਵਾਨ ਨੇ ਕਿਹਾ ਕਿ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਰਕੇ ਸੂਬੇ ਦੇ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ,ਕਿਉਂ ਕਿ ਆਪ ਸਰਕਾਰ ਦੀਆਂ ਨੀਤੀਆਂ ਤੋਂ ਇਕੱਲੇ ਹਲਕਾ ਪੱਛਮੀ ਦੇ ਲੋਕ ਹੀ ਨਹੀਂ ਬਲਕਿ ਪੂਰੇ ਪੰਜਾਬ ਦੇ ਲੋਕ ਦੁਖੀ ਹੋ ਚੁੱਕੇ ਹਨ,ਕਿਉਂ ਕਿ ਵਿਕਾਸ ਕਿਧਰੇ ਵੀ ਦਿਖਾਈ ਨਹੀਂ ਦੇ ਰਿਹਾ, ਜੋ ਕਿ ਵਿਕਾਸ ਜ਼ਮੀਨ ਪੱਧਰ 'ਤੇ ਨਜ਼ਰ ਆਉਣਾ ਚਾਹੀਦਾ ਹੈ, ਪਰ ਸਰਕਾਰ ਸਿਰਫ਼ ਦਿਖਾਵੇਬਾਜੀ ਉਪਰ ਜ਼ੋਰ ਦੇ ਰਹੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ, ਰੋਹਿਤ ਪਾਹਵਾ, ਕਿ੍ਸ਼ਨ ਲਾਲ, ਮਨਜੀਤ ਕੁਮਾਰ, ਹਨੂਮਾਨ ਬਾਹਰੀ, ਵੇਦ ਪ੍ਰਕਾਸ਼, ਸੁਖਚੈਨ ਬਰਾੜ, ਡਾ. ਰਣਜੀਤ ਸਕਸੈਨਾ, ਮਹਿਪਾਲ ਲੋਹਟ, ਚੰਦਨ ਵਰਮਾ, ਪ੍ਰਦੀਪ ਯਾਦਵ ਵੀ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁ... ਅਗਲੀ ਖ਼ਬਰ ਪੰਜਾਬ ਦੇ ਹੱਕ ਖੇਤਰੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿਚ ਸੁਰੱਖਿਅਤ-ਸਿਮਕ <br/>
Ad Position 24