ਲੁਧਿਆਣਾ, 8 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਥਾ ਤੇ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ, ਜਿਸ ਵਿਚ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਗਿਆਨੀ ਮਹਿੰਦਰ ਸਿੰਘ ਅਤੇ ਭਾਈ ਅੱਛਰ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ ਤੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ ਆਦਿ ਹਾਜ਼ਰ ਸਨ |