08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 09-04-2026
ਲੁਧਿਆਣਾ, 8 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਸ਼੍ਰੀ ਗੁਰੂ ਤੇਗਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਜੀਤ ਸਿੰਘ ਪਟਿਆਲੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਿਆ | ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ 'ਤੇ ਭਾਈ ਬਲਜੀਤ ਸਿੰਘ ਪਟਿਆਲੇ ਵਾਲੇ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਸਮਾਗਮ 'ਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ, ਭੁਪਿੰਦਰ ਸਿੰਘ ਅਰੋੜਾ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਐਨ. ਪੀ. ਸਿੰਘ ਕਥੂਰੀਆ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਅਵਤਾਰ ਸਿੰਘ ਮਿੱਢਾ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ ਆਦਿ ਵਿਸ਼ੇਸ਼ ਤੌਰ 'ਤੇ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਜਪ ਤਪ ਚੁਪਹਿਰਾ ਸਮਾਗਮ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁ...
Ad Position 24