ਲੁਧਿਆਣਾ, 8 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਖਾਲਸਾ ਪੰਥ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਜਪ ਤਪ ਚੁਪਹਿਰਾ ਸਮਾਗਮ ਸਵੇਰੇ 10 ਤੋਂ ਦੁਪਹਿਰ 4 ਵਜੇ ਤੱਕ ਕਰਵਾਇਆ ਗਿਆ, ਜਿਸ ਵੱਡੀ ਗਿਣਤੀ ਵਿਚ ਸੰਗਤਾਂ ਹਾਜਰੀ ਭਰਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ | ਜਾਣਕਾਰੀ ਦਿੰਦਿਆਂ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ ਅਤੇ ਮੁੱਖ ਸਕੱਤਰ ਸੁਖਵਿੰਦਰ ਪਾਲ ਸਿੰਘ ਲਾਲੀ ਸਰਨਾ ਨੇ ਦੱਸਿਆ ਕਿ ਜਪ ਤਪ ਚੁਪਹਿਰਾ ਸਮਾਗਮ ਦੌਰਾਨ ਜਪੁਜੀ ਸਾਹਿਬ, ਤਵੈ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦੁ ਸਾਹਿਬ ਜੀ ਪਾਠ ਹੋਏ | ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਗਿਆਨੀ ਰਾਜਦੀਪ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਬੀਬੀਆਂ ਦਾ ਸ਼ਬਦੀ ਜੱਥਾ, ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲੇ, ਭਾਈ ਰਾਜਵਿੰਦਰ ਸਿੰਘ ਸ੍ਰੀ ਆਨੰਦਪੁਰ ਸਾਹਿਬ ਵਾਲੇ, ਗਿਆਨੀ ਪ੍ਰੇਮ ਸਿੰਘ ਮੁੱਖ ਅਰਦਾਸੀਏ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਨਾਂ ਸਮਾਗਮਾਂ ਦੌਰਾਨ ਸੁਆਮੀ ਜੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ ਅਤੇ ਮਾਤਾ ਵਿਪਨਪ੍ਰੀਤ ਕੌਰ ਬਾਬਾ ਕੁੰਦਨ ਸਿੰਘ ਜੀ ਭਲਾਈ ਟਰੱਸਟ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਮੌਕੇ ਪ੍ਰਬੰਧਕਾਂ ਨੇ ਰਾਗੀ ਜੱਥਿਆਂ ਨੂੰ ਸਨਮਾਨਿਤ ਕਰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |