08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸਕੂਲ ਵਿਚ ਜਬਰੀ ਦਾਖ਼ਲ ਹੋ ਕੇ ਭੰਨਤੋੜ ਕਰਨ ਦੇ ਮਾਮਲੇ 'ਚ ਆਗੂ ਤੇ ਉਸ ਦੇ ਸਾਥੀਆਂ ਖਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 09-04-2026
ਲੁਧਿਆਣਾ, 8 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਗੁਰੂ ਨਾਨਕ ਐਜੂਕੇਸ਼ਨ ਟਰਸਟ ਗੁੱਜਰ ਖਾਂ ਕੈਂਪਸ ਮਾਡਲ ਟਾਊਨ ਅਧੀਨ ਚੱਲ ਰਹੇ ਸਕੂਲ ਵਿਚ ਜਬਰੀ ਦਾਖਲ ਹੋ ਕੇ ਭੰਨਤੋੜ ਕਰਨ ਦੇ ਮਾਮਲੇ ਵਿਚ ਆਗੂ ਅਤੇ ਉਸਦੇ ਸਾਥੀਆਂ ਖਿਲਾਫ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਟਰਸਟ ਦੇ ਟਰਸਟੀ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਸਰਨਾ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਸ਼ਰਨਬੀਰ ਸਿੰਘ ਸਰਨਾ ਪੁੱਤਰ ਲੇਟ ਜਤਿੰਦਰਬੀਰ ਸਿੰਘ ਸਰਨਾ ਵਾਸੀ ਨਿਊ ਮਾਡਲ ਟਾਊਨ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ ਜੋ ਕਿ ਹਥਿਆਰਾਂ ਨਾਲ ਲੈਸ ਸੀ, ਆਪਣੇ ਸਾਥੀਆਂ ਸਮੇਤ ਜਬਰੀ ਸਕੂਲ ਅੰਦਰ ਦਾਖਲ ਹੋਇਆ ਅਤੇ ਸਕੂਲ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਡਾਇਰੈਕਟਰ ਰੂਮ ਬਾਹਰ ਲੱਗਿਆ ਨੋਟਿਸ ਪਾੜ ਦਿੱਤਾ ਅਤੇ ਤਾਲਾ ਵੀ ਤੋੜ ਦਿੱਤਾ | ਉਨ੍ਹਾਂ ਦੱਸਿਆ ਕਿ ਮੌਕੇ ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਵਲੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਥਿਤ ਦੋਸ਼ੀ ਉਸ ਨਾਲ ਉਲਝ ਪਏ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗ ਪਏ | ਉਨ੍ਹਾਂ ਨੇ ਸਕੂਲ ਦੇ ਮੁਲਾਜ਼ਮਾਂ ਵਲੋਂ ਇਸ ਸਬੰਧੀ ਉਨ੍ਹਾਂ ਨੂੰ ਸੂਚਿਤ ਕੀਤਾ ਅਤੇ ਉਨ੍ਹਾਂ ਨੇ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ | ਪੁਲਿਸ ਵਲੋਂ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ | ਸ਼ਰੇ੍ਹਆਮ ਹੋਈ ਇਸ ਗੁੰਡਾਗਰਦੀ ਕਾਰਨ ਸਕੂਲ ਦੇ ਬੱਚਿਆਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਬੀਤੇ 6 ਮਹੀਨਿਆਂ ਤੋਂ ਸਿਹਤ ਕੇਂਦਰਾਂ 'ਚ ਨਹੀਂ ਪਹੁੰਚੀਆਂ ਸਰਕਾਰੀ ਦਵਾਈਆਂ <br/> ਅਗਲੀ ਖ਼ਬਰ ਲੁਧਿਆਣਾ ਵਿਚ ਐਨ.ਐਚ.ਏ.ਆਈ. ਦੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਲਈ ਮੰਤਰੀ ਅਰੋੜਾ ਨੇ ਦਿੱਤੇ ਸਖ਼ਤ ਨਿਰਦੇਸ਼ <br/>
Ad Position 24