06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪਾਵਰਕਾਮ ਦੀ ਕਰੋੜਾਂ ਰੁਪਏ ਦੀ ਰਕਮ ਨੂੰ ਖ਼ੁਰਦ ਬੁਰਦ ਕਰਨ ਵਾਲੇ ਜੇ.ਈ. ਖਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 10-04-2026
ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਪਾਵਰਕਾਮ ਦੀ ਕਰੋੜਾਂ ਰੁਪਏ ਦੀ ਰਕਮ ਨੂੰ ਖੁਰਦ ਬੁਰਦ ਕਰਨ ਵਾਲੇ ਜੇਈ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਮਲਜੀਤ ਸਿੰਘ ਸਹਾਇਕ ਕਾਰਜਕਾਰੀ ਇੰਜੀਨੀਅਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸੰਬੰਧੀ ਪੁਲਿਸ ਵਲੋਂ ਜੇਈ ਤਨੁਜ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਾਵਰ ਕਾਮ ਵਿਚ ਬਤੌਰ ਜੇਈ ਕੰਮ ਕਰਦਾ ਸੀ ਅਤੇ ਸਾਲ 2021 ਤੋਂ 2025 ਤੱਕ ਸਟੋਰ ਵਿਚੋਂ ਕਢਵਾਏ ਗਏ ਸਮਾਨ ਦੀ ਕੁੱਲ ਰਕਮ ਦੋ ਕਰੋੜ ਰੁਪਏ ਦੇ ਕਰੀਬ ਪੈਂਡਿੰਗ ਖੜੀ ਸੀ ਜੋ ਕਿ ਉਕਤ ਕਥਿਤ ਦੋਸ਼ੀ ਵਲੋਂ ਖੁਰਦ ਬੁਰਦ ਕਰ ਦਿੱਤੀ ਅਤੇ ਮਹਿਕਮੇ ਪਾਸ ਜਮ੍ਹਾਂ ਨਹੀਂ ਕਰਵਾਈ ਗਈ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਸਿੰਮਕ ਨੇ ਬਿਕਰਮ ਮਜੀਠੀਆ ਨੂੰ ਹਲਕੇ ਦੀ ਸਥਿਤੀ ਤੋਂ ਕਰਵਾਇਆ ਜਾਣੂ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਨਸ਼ੀਲਾ ਪਾਊਡਰ ਬਰਾਮਦ
Ad Position 24