06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਹਰਪ੍ਰੀਤ ਸਿੰਘ ਸਿੰਮਕ ਨੇ ਬਿਕਰਮ ਮਜੀਠੀਆ ਨੂੰ ਹਲਕੇ ਦੀ ਸਥਿਤੀ ਤੋਂ ਕਰਵਾਇਆ ਜਾਣੂ <br/>

Ad Position 21
No active advertisement
ਅਜੀਤ ਡੈਸਕ 10-04-2026
ਫੁੱਲਾਂਵਾਲ, 9 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਅਹਿਮ ਮੁਲਾਕਾਤ ਕੀਤੀ | ਇਸ ਦੌਰਾਨ ਪਾਰਟੀ ਹਿਤ ਲਈ ਵਿਸ਼ੇਸ਼ ਗੱਲਬਾਤ ਕਰਦਿਆਂ ਹਲਕੇ 'ਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਲੋਕਾਂ ਦੇ ਮਿਲ ਰਹੇ ਰੁਝਾਨ ਤੋਂ ਜਾਣੂ ਕਰਵਾਇਆ ਅਤੇ ਅਗਲੀ ਰਣਨੀਤੀ ਤੈਅ ਕਰਨ ਲਈ ਵਿਚਾਰ ਵਟਾਂਦਰਾ ਕੀਤਾ | ਇਸ ਮੁਲਾਕਾਤ ਤੋਂ ਬਾਅਦ ਲੁਧਿਆਣਾ ਪਰਤਣ 'ਤੇ ਹਰਪ੍ਰੀਤ ਸਿੰਘ ਸਿੰਮਕ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪਿੰਡਾਂ ਵਿਚ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ 'ਚ ਤੇਜ਼ੀ ਲਿਆਉਂਦਿਆਂ ਸਰਕਲ ਪ੍ਰਧਾਨਾਂ ਦੀ ਅਗਵਾਈ ਹੇਠ ਬੂਥ ਪੱਧਰ 'ਤੇ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ | ਇਸ ਤੋਂ ਇਲਾਵਾ ਪਿੰਡਾਂ ਵਿਚ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਦੇ ਸੁਨਹਿਰੇ ਭਵਿੱਖ ਨੂੰ ਲੈ ਕੇ ਲਏ ਜਾਣ ਵਾਲੇ ਅਹਿਮ ਫ਼ੈਸਲਿਆਂ ਤੋਂ ਜਾਣੂ ਕਰਵਾ ਕੇ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪਲੇਟਫ਼ਾਰਮ 'ਤੇ ਇਕੱਠਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਆਲਮਗੀਰ ਵਿਖੇ ਵਿਸਾਖੀ ਦਿਹਾੜੇ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਪਾਵਰਕਾਮ ਦੀ ਕਰੋੜਾਂ ਰੁਪਏ ਦੀ ਰਕਮ ਨੂੰ ਖ਼ੁਰਦ ਬੁਰਦ ਕਰਨ ਵਾਲੇ ਜੇ.ਈ. ਖਿਲਾਫ਼ ਕੇਸ ਦਰਜ
Ad Position 24