ਹੰਬੜਾਂ, 9 ਅਪ੍ਰੈਲ (ਮੇਜਰ ਹੰਬੜਾਂ)- ਸੂਬੇ 'ਚ 'ਆਪ' ਸਰਕਾਰ ਦੀਆਂ ਮਾੜੀਆਂ ਅਤੇ ਲੋਕ ਮਾਰੂ ਨੀਤੀਆਂ ਤੋਂ ਦੁਖੀ ਲੋਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ, ਜਿਸ ਦੀ ਮਿਸਾਲ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪੱਧਰ 'ਤੇ ਮਜ਼ਬੂਤ ਹੋਣਾ ਅਤੇ ਲੋਕਾਂ ਦਾ ਅਕਾਲੀ ਦਲ ਨਾਲ ਵੱਡੀ ਪੱਧਰ 'ਤੇ ਜੁੜਨਾ ਤੇ ਹਲਕਾ ਪੱਧਰ 'ਤੇ ਲੋਕਾਂ ਦੇ ਮਿਲ ਰਹੇ ਅਥਾਹ ਪਿਆਰ ਤੋਂ ਲਗਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਗਿੱਲ ਇੰਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੇ ਪਿੰਡ ਗੌਂਸਪੁਰ ਵਿਖੇ ਰੱਖੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਗਿੱਲ 'ਚ ਲੋਕ ਜਿੱਥੇ ਵੱਡੀ ਗਿਣਤੀ 'ਚ ਪਾਰਟੀ ਨਾਲ ਜੁੜ ਰਹੇ ਹਨ ਉੱਥੇ ਸਾਨੂੰ ਹਲਕਾ ਗਿੱਲ ਦੇ ਲੋਕਾਂ ਵਲੋਂ ਮਣਾਂਮੂੰਹੀ ਪਿਆਰ ਮਿਲ ਰਿਹਾ ਹੈ ਜੋ ਕਿ ਇਥੋਂ 2027 'ਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਫਤਵਾ ਹੋਵੇਗਾ ਤੇ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ 'ਚ ਜਾਮਨ ਬਣੇਗਾ | ਸਾਬਕਾ ਜੱਜ ਹਲਕਾ ਇੰਚਾਰਜ ਸਿੰਮਕ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਗ ਬਾਦਲ ਦੀ ਅਗਵਾਈ ਹੇਠ ਜਿੱਥੇ ਪਹਿਲਾਂ ਹਲਕਾ ਪੱਧਰ 'ਤੇ ਹੋਈਆਂ ਰੈਲੀਆਂ ਦੇ ਇਕੱਠ ਲਾ ਮਿਸਾਲ ਰਹੇ ਹਨ ਉੱਥੇ ਬਹੁਤ ਜਲਦ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਗਿੱਲ 'ਚ ਹੋਣ ਵਾਲੀ ਰੈਲੀ ਵੀ ਇਤਿਹਾਸਕ ਹੋਵੇਗੀ, ਜਿਸ ਲਈ ਸ਼੍ਰੋਮਣੀ ਅਕਾਲੀ ਦਲ ਵਰਕਰ ਪੱਬਾਂ ਭਾਰ ਹਨ ਤੇ ਹਲਕਾ ਗਿੱਲ ਦੇ ਵਰਕਰਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ, ਜਿਸ ਨਾਲ ਪਾਰਟੀ ਦਿਨੋਂ ਦਿਨ ਮਜ਼ਬੂਤ ਹੋ ਰਹੀ ਤੇ ਹਲਕਾ ਦੇ ਵਰਕਰਾਂ 'ਚ ਪਾਰਟੀ ਨੂੰ ਪਿੰਡ ਪੱਧਰ 'ਤੇ ਮਜ਼ਬੂਤ ਕਰਨ ਵਿਚ ਭਾਰੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਹੰਬੜਾਂ ਸਰਕਲ ਪ੍ਰਧਾਨ ਜਥੇ. ਕਰਮਜੀਤ ਸਿੰਘ ਮਲਕਪੁਰ ਅਤੇ ਹੰਬੜਾਂ ਸਰਕਲ ਦੇ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਸ਼ਵੀਰ ਸਿੰਘ ਝੱਮਟ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਦੀ ਅਗਵਾਈ ਹੇਠ ਹਲਕੇ 'ਚ ਪਾਰਟੀ ਹੋਰ ਮਜ਼ਬੂਤ ਹੋਈ ਹੈ ਤੇ ਉਨ੍ਹਾਂ ਦੀ ਅਗਵਾਈ ਹੇਠ ਹਲਕੇ ਦੇ ਵਰਕਰਾਂ 'ਚ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ ਜੋ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਹਲਕੇ 'ਚ ਉਨ੍ਹਾਂ ਦੀ ਜਿੱਤ ਦਾ ਜਾਮਨ ਬਣੇਗਾ | ਸਾਬਕਾ ਸਰਪੰਚ ਨੰਬਰਦਾਰ ਬਲਵੀਰ ਸਿੰਘ ਗਿੱਲ, ਸਾਬਕਾ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਗੌਂਸਪੁਰ, ਯੂਥ ਅਕਾਲੀ ਆਗੂ ਜੱਸੀ ਗਿੱਲ ਦੀ ਅਗਵਾਈ ਹੇਠ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਸਰਕਲ ਪ੍ਰਧਾਨ ਜਥੇ. ਕਰਮਜੀਤ ਸਿੰਘ ਮਲਕਪੁਰ, ਹੰਬੜਾਂ ਸਰਕਲ ਦੇ ਯੂਥ ਪ੍ਰਧਾਨ ਹਰਸ਼ਵੀਰ ਸਿੰਘ ਝੱਮਟ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ ਸਲੇਮਪੁਰ, ਸਰਪੰਚ ਅੰਮਿ੍ਤਪਾਲ ਸਿੰਘ ਗਿੱਲ ਫਾਗਲਾ, ਕੁਲਦੀਪ ਸਿੰਘ ਗਿੱਲ, ਅਕਾਲੀ ਆਗੂ ਪਿੰਦਰ ਗਿੱਲ ਗੌਂਸਪੁਰ, ਸਾਬਕਾ ਸਰਪੰਚ ਮੇਜਰ ਸਿੰਘ ਗਿੱਲ, ਅਕਾਲੀ ਆਗੂ ਹਰਦੀਪ ਸਿੰਘ ਗਿੱਲ, ਪ੍ਰਧਾਨ ਜਗਵਿੰਦਰ ਸਿੰਘ ਗਿੱਲ, ਹਰਜਿੰਦਰ ਸਿੰਘ ਗਰੇਵਾਲ, ਅਰਸ਼ਦੀਪ ਸਿੰਘ ਗਿੱਲ, ਮਨਪ੍ਰੀਤ ਸਿੰਘ ਖਹਿਰਾ, ਤਲਜਿੰਦਰ ਸਿੰਘ ਗਿੱਲ, ਦਲਜੀਤ ਸਿੰਘ ਗਿੱਲ, ਹਰਦੀਪ ਸਿੰਘ ਖਹਿਰਾ, ਗੁਰਦੀਪ ਸਿੰਘ ਸਮੇਤ ਹੋਰ ਅਕਾਲੀ ਵਰਕਰ ਵੀ ਮੌਜੂਦ ਸਨ |