06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਵਿਸਾਖੀ ਸਮਾਗਮਾਂ ਤੋਂ ਪਹਿਲਾਂ ਗੁਰੂ ਘਰਾਂ ਵਿਚ ਗੈਸ ਸਿਲੰਡਰਾਂ ਦੀ ਕਮੀ ਦੇ ਮੱਦੇਨਜ਼ਰ ਅਕਾਲੀ ਆਗੂਆਂ ਨੇ ਪ੍ਰਸ਼ਾਸਨਿਕ ਅਧਿਕਾਰੀ ਨੂੰ ਦਿੱਤਾ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 10-04-2026
ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਵਿਸਾਖੀ ਦਾ ਪਵਿੱਤਰ ਤਿਉਹਾਰ ਸਿੱਖ ਕੌਮ ਲਈ ਸਿਰਫ਼ ਖੁਸ਼ੀ ਦਾ ਮੌਕਾ ਹੀ ਨਹੀਂ, ਸਗੋਂ ਆਤਮਕ ਚੜ੍ਹਦੀ ਕਲਾ ਅਤੇ ਸੇਵਾ-ਭਾਵਨਾ ਦਾ ਪ੍ਰਤੀਕ ਵੀ ਹੈ | ਇਸ ਦਿਨ ਗੁਰੂ ਘਰਾਂ ਵਿਚ ਸੰਗਤ ਵੱਡੀ ਗਿਣਤੀ ਵਿਚ ਨਤਮਸਤਕ ਹੁੰਦੀ ਹੈ ਅਤੇ ਲੰਗਰ ਦੀ ਸੇਵਾ ਬੇਮਿਸਾਲ ਸ਼ਰਧਾ ਨਾਲ ਨਿਭਾਈ ਜਾਂਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਅਤੇ ਹਲਕਾ ਆਤਮ ਨਗਰ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਨੇ ਗੁਰੂ ਘਰਾਂ ਵਿਚ ਆ ਰਹੀ ਗੈਸ ਸਿਲੰਡਰਾਂ ਦੀ ਕਮੀ ਦੇ ਮੱਦੇ ਨਜ਼ਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦਿੰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਵਾਰ ਗੈਸ ਸਿਲੰਡਰਾਂ ਦੀ ਕਮੀ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਲਗਾਏ ਜਾਣ ਵਾਲੇ ਲੰਗਰਾਂ ਦੇ ਪ੍ਰਬੰਧਾਂ 'ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ ਇਸ ਨੂੰ ਲੈ ਕੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਜਲਦ ਇਸ ਦਾ ਹੱਲ ਕਰਕੇ ਐਲਪੀਜੀ ਦੀ ਸਪਲਾਈ ਨਿਰਵਿਘਨ ਕਰਨ | ਇਸ ਸੰਵੇਦਨਸ਼ੀਲ ਮਸਲੇ ਨੂੰ ਲੈ ਕੇ ਅਕਾਲੀ ਦਲ ਦੇ ਆਗੂਆਂ ਨੇ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਲੰਗਰ ਸਿਰਫ਼ ਭੋਜਨ ਨਹੀਂ, ਸਗੋਂ ਸਮਾਨਤਾ, ਸੇਵਾ ਅਤੇ ਸਾਂਝੀਵਾਲਤਾ ਦਾ ਜੀਵੰਤ ਰੂਪ ਹੈ | ਗੁਰੂ ਘਰਾਂ ਵਿਚ ਬਣਦਾ ਲੰਗਰ ਹਰ ਕਿਸੇ ਲਈ ਖੁੱਲ੍ਹਾ ਹੁੰਦਾ ਹੈ, ਜਿੱਥੇ ਅਮੀਰ-ਗਰੀਬ ਦਾ ਕੋਈ ਫਰਕ ਨਹੀਂ ਰਹਿੰਦਾ | ਉਨ੍ਹਾਂ ਕਿਹਾ ਕਿ ਜੇਕਰ ਗੈਸ ਸਿਲੰਡਰਾਂ ਦੀ ਕਮੀ ਕਾਰਨ ਲੰਗਰ ਦੀ ਸੇਵਾ ਵਿੱਚ ਕੋਈ ਰੁਕਾਵਟ ਆਉਂਦੀ ਹੈ, ਤਾਂ ਇਹ ਸਿਰਫ਼ ਪ੍ਰਬੰਧਕੀ ਮਸਲਾ ਨਹੀਂ ਰਹਿੰਦਾ, ਸਗੋਂ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਵੀ ਜੁੜ ਜਾਂਦਾ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵਿਸਾਖੀ ਦੇ ਮੌਕੇ ਤੇ ਗੁਰੂ ਘਰਾਂ ਵਿਚ ਗੈਸ ਸਿਲੰਡਰ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ | ਇਸ ਮੌਕੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀ ਪਾਇਲ ਗੋਇਲ ਨੇ ਮੰਗ ਪੱਤਰ ਲੈਂਦੇ ਹੋਏ ਭਰੋਸਾ ਦਿਵਾਇਆ ਕਿ ਇਸ ਮਸਲੇ ਨੂੰ ਤੁਰੰਤ ਹੱਲ ਕਰਨ ਲਈ ਸੰਬੰਧਤ ਵਿਭਾਗਾਂ ਨਾਲ ਸਹਿਯੋਗ ਕਰਕੇ ਜਰੂਰੀ ਕਦਮ ਚੁੱਕੇ ਜਾਣਗੇ, ਤਾਂ ਜੋ ਵਿਸਾਖੀ ਦੇ ਪਵਿੱਤਰ ਮੌਕੇ 'ਤੇ ਕਿਸੇ ਵੀ ਪ੍ਰਕਾਰ ਦੀ ਕਮੀ ਮਹਿਸੂਸ ਨਾ ਹੋਵੇ | ਇਸ ਮੌਕੇ ਅਕਾਲੀ ਆਗੂ ਪ੍ਰਵੀਨ ਭਾਰਤੀ ਵੀ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਦਿਸਾਵਰ ਨੇ 8ਵੇਂ ਮਹਾਂਯੋਗ ਪਰਵ ਲਈ ਲੁਧਿਆਣਾ ਤੋਂ ਕਰੂਕਸ਼ੇਤਰ ਲਈ ਕੀਤਾ ਬੱਸ ਨੂੰ ਰਵਾਨਾ <br/> ਅਗਲੀ ਖ਼ਬਰ ਵਿਮੁਕਤ ਜਾਤੀ ਵਰਗ ਨੂੰ ਆਜ਼ਾਦੀ ਦੇ 78 ਸਾਲ ਬਾਅਦ ਵੀ ਕੇਂਦਰ ਸਰਕਾਰਾਂ ਨੇ ਕੀਤਾ ਨਜ਼ਰਅੰਦਾਜ਼-ਆਜ਼ਾਦ, ਗਹਿਰੀ <br/>
Ad Position 24