06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਗੁਆਂਢੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪਤੀ-ਪਤਨੀ ਕਾਰਵਾਈ ਨਾ ਹੋਣ ਕਰਕੇ ਆਤਮ ਹੱਤਿਆ ਕਰਨ ਲਈ ਹੋਏ ਮਜਬੂਰ <br/>

Ad Position 21
No active advertisement
ਅਜੀਤ ਡੈਸਕ 10-04-2026
ਢੰਡਾਰੀ ਕਲਾਂ/ਲੁਧਿਆਣਾ, 9 ਅਪ੍ਰੈਲ (ਜਸਵੀਰ ਸਿੰਘ ਬੰਗਾ)-ਗਿਆਸਪੁਰਾ ਵਿਖੇ ਗੁਆਂਢੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪਤੀ-ਪਤਨੀ ਵਲੋਂ ਕਾਰਵਾਈ ਨਾ ਹੋਣ ਕਰਕੇ ਸੋਸ਼ਲ ਮੀਡੀਆ 'ਤੇ ਆਤਮ ਹੱਤਿਆ ਕਰਨ ਦੀ ਪਾਈ ਵੀਡੀਓ ਅੱਗ ਵਾਂਗ ਵਾਇਰਲ ਹੋ ਗਈ | ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਵਿਚ ਦੀਪਾ ਸ਼ਰਮਾ ਨਾਮੀ ਔਰਤ ਦੇ ਮੁਤਾਬਿਕ ਉਸ ਦੇ ਗੁਆਂਢੀਆਂ ਵਲੋਂ ਲਗਾਤਾਰ ਉਸ ਦੇ ਘਰ ਦਾਖ਼ਲ ਹੋ ਕੇ ਮਾਰਕੁੱਟ ਕੀਤੀ ਜਾ ਰਹੀ ਹੈ ਅਤੇ ਘਰ ਦੀ ਬੁਰੀ ਤਰ੍ਹਾਂ ਨਾਲ ਭੰਨਤੋੜ ਕੀਤੀ ਗਈ ਅਤੇ ਬਿਜਲੀ ਦਾ ਕੁਨੈਕਸ਼ਨ ਤੱਕ ਕੱਟ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਅਧਿਕਾਰੀਆਂ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਹ ਆਤਮ ਹੱਤਿਆ ਕਰਨ ਲਈ ਮਜਬੂਰ ਹਨ | ਜਿਉਂ ਹੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਤੁਰੰਤ ਪੁਲਿਸ ਪ੍ਰਸ਼ਾਸਨ ਹਰਕਤ ਵਿਚ ਆਇਆ | ਇਸ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਏ.ਸੀ.ਪੀ. ਸਤਿੰਦਰ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਵੀਡੀਓ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ | ਇਸ ਸਬੰਧੀ ਉਨ੍ਹਾਂ ਸਬੰਧਿਤ ਐਸ.ਐਚ.ਓ ਨੂੰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਅਧਿਕਾਰੀ ਏ.ਐਸ.ਆਈ ਜਸਵਿੰਦਰ ਸਿੰਘ ਵਲੋਂ ਪਿਛਲੇ ਦਿਨੀਂ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਸੀ, ਪਰ ਇਕ ਧਿਰ ਥਾਣੇ ਨਹੀਂ ਸੀ ਪਹੁੰਚੀ | ਹੁਣ ਉਨ੍ਹਾਂ ਸਖ਼ਤੀ ਨਾਲ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਜਿਹੜਾ ਦੋਸ਼ੀ ਪਾਇਆ ਗਿਆ, ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਕਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਦਿਸਾਵਰ ਨੇ 8ਵੇਂ ਮਹਾਂਯੋਗ ਪਰਵ ਲਈ ਲੁਧਿਆਣਾ ਤੋਂ ਕਰੂਕਸ਼ੇਤਰ ਲਈ ਕੀਤਾ ਬੱਸ ਨੂੰ ਰਵਾਨਾ <br/>
Ad Position 24