06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 10-04-2026
ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਮਹਿੰਦਰ ਕÏਰ ਵਾਸੀ ਪਿੰਡ ਨੱਤ ਦੀ ਸ਼ਿਕਾਇਤ 'ਤੇ ਅਰਸ਼ਦੀਪ ਸਿੰਘ, ਰਾਮ ਲੋਕ ਸਿੰਘ ਉਰਫ਼ ਕਾਲਾ ਵਾਸੀ ਫ਼ਤਿਹਗੜ੍ਹ ਸਾਹਿਬ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦਾ ਲੜਕਾ ਵਿਦੇਸ਼ ਜਾਣ ਦਾ ਇੱਛੁਕ ਸੀ | ਇਸ ਲਈ ਉਹ ਉਕਤ ਕਥਿਤ ਦੋਸ਼ੀਆਂ ਨੂੰ ਮਿਲਿਆ | ਕਥਿਤ ਦੋਸ਼ੀਆਂ ਨੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਲੱਖ 20 ਹਜ਼ਾਰ ਦੀ ਨਗਦੀ ਲੈ ਲਈ, ਪਰ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਮਾਮਲਾ ਪੁਲਿਸ ਦੇ ਧਿਆਨ 'ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਦੂਜੇ ਮਾਮਲੇ ਵਿਚ ਪੁਲਿਸ ਨੇ ਤਾਨੀਆ ਵਾਸੀ ਗੀਤਾ ਕਾਲੋਨੀ ਦੀ ਸ਼ਿਕਾਇਤ 'ਤੇ ਨਰਿੰਦਰ ਸਿੰਘ ਅਤੇ ਮਹਿਕ ਮਾਲਕ ਐਸ.ਐਸ. ਓਵਰਸੀਜ਼ ਅਤੇ ਬੀ.ਡੀ.ਐਸ. ਕੰਸਲਟੈਂਟ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਸਾਢੇ 22 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਕਥਿਤ ਦੋਸ਼ੀਆਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ | ਤੀਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਲਲਿਤ ਕੁਮਾਰ ਵਾਸੀ ਜੱਸੀਆਂ ਦੀ ਸ਼ਿਕਾਇਤ 'ਤੇ ਸੁਰਿੰਦਰ ਕੁਮਾਰ ਵਾਸੀ ਗੁਰਮੇਲ ਪਾਰਕ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਉਥੇ ਸ਼ਿਕਾਇਤਕਰਤਾ ਨੂੰ ਕੈਨੇਡਾ ਦਾ ਵੀਜ਼ਾ ਲਗਾਉਣ ਦਾ ਝਾਂਸਾ ਦੇ ਕੇ ਸਾਢੇ ਚਾਰ ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ¢ ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਸੁਰਿੰਦਰ ਕੁਮਾਰ ਵਾਸੀ ਅੰਬਾਲਾ ਦੇ ਸ਼ਿਕਾਇਤ 'ਤੇ ਆਸ਼ੂ ਸ਼ਰਮਾ ਵਾਸੀ ਜਨਕਪੁਰੀ, ਰਣਜੀਤ ਸਿੰਘ ਵਾਸੀ ਬਸਤੀ ਜੋਧੇਵਾਲ, ਹਰਮਨ ਅਤੇ ਸਿਮਰਨ ਖ਼ਿਲਾਫ਼ ਵੀ ਕੇਸ.ਦਰਜ.ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੋਸ਼ੀਆਂ ਉਤੇ ਉਸ ਨੂੰ ਨਿਊਜ਼ੀਲੈਂਡ ਦਾ ਵਰਕ ਪਰਮਿਟ ਲਗਵਾਉਣ ਦਾ ਝਾਂਸਾ ਦੇ ਕੇ 3 ਲੱਖ, 7 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ¢ ਥਾਣਾ ਜਮਾਲਪੁਰ ਦੀ ਪੁਲਿਸ ਨੇ ਗੁਰਪ੍ਰੀਤ ਵਾਸੀ ਨਵਾਂ ਸ਼ਹਿਰ ਦੀ ਸ਼ਿਕਾਇਤ 'ਤੇ ਹਰਮਨ ਕÏਰ ਵਾਸੀ ਭਾਮੀਆਂ ਕਲਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਉਤੇ ਸ਼ਿਕਾਇਤਕਰਤਾ ਨਾਲ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6 ਲੱਖ 40 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਹੈ¢ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਹਰਵੀਰ ਸਿੰਘ ਵਾਸੀ ਜੀਕੇ ਅਸਟੇਟ ਦੀ ਸ਼ਿਕਾਇਤ 'ਤੇ ਵਿਵੇਕ ਸ਼ੇਖਾਵਤ ਅਤੇ ਉਸ ਦੀ ਪਤਨੀ ਰਿਤੂ ਉਹ ਵਾਸੀ ਜ਼ੀਰਕਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀਆਂ ਉਤੇ ਵੀ ਸ਼ਿਕਾਇਤਕਰਤਾ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 17 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਸੁਰਿੰਦਰ ਪਾਲ ਸਿੰਘ ਵਾਸੀ ਨੰਗਲ ਕਾਲੋਨੀ ਦੀ ਸ਼ਿਕਾਇਤ 'ਤੇ ਦਵਿੰਦਰ ਸਿੰਘ ਅਤੇ ਰੀਆ ਸ਼ਰਮਾ ਵਾਸੀ ਚੀਮਾ ਚੌਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀਆਂ ਉਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 2 ਲੱਖ 60 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ¢

Ad Position 22
No active advertisement
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡੀ.ਐੱਸ.ਪੀ. ਬਠਿੰਡਾ ਦਿਹਾਤੀ ਵਲੋਂ ਗੁਲਾਬਗੜ੍ਹ ਦੀ ਪੰਚਾਇਤ ਨਾਲ ਮੀਟਿੰਗ <br/... ਅਗਲੀ ਖ਼ਬਰ ਗੁਆਂਢੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪਤੀ-ਪਤਨੀ ਕਾਰਵਾਈ ਨਾ ਹੋਣ ਕਰਕੇ ਆਤਮ ਹੱਤਿਆ ਕਰਨ ਲਈ ਹੋਏ ਮਜਬੂਰ <br/>
Ad Position 24