ਭਾਮੀਆਂ ਕਲਾਂ, 9 ਅਪ੍ਰੈਲ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਪਿੰਡ ਢੋਲਣਵਾਲ ਵਿਖੇ ਕਿਸਾਨ ਮੋਰਚਾ ਪੰਜਾਬ ਬੀ.ਜੇ.ਪੀ. ਦੇ ਮੀਤ ਪ੍ਰਧਾਨ ਸੋਹਣ ਸਿੰਘ ਢੋਲਣਵਾਲ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਜਿੱਥੇ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਤੇ ਵਰਕਰਾਂ ਨੇ ਸ਼ਿਰਕਤ ਕੀਤੀ, ਉਥੇ ਹੀ ਇਲਾਕਾ ਨਿਵਾਸੀ ਵੀ ਮੌਜੂਦ ਸਨ | ਇਸ ਮੌਕੇ ਸਰਕਲ ਪ੍ਰਧਾਨ ਕੂੰਮਕਲਾਂ ਸੁਖਦੇਵ ਸਿੰਘ ਨੇ ਸਾਥੀਆਂ ਨਾਲ ਮਿਲ ਕੇ ਕੇਕ ਕੱਟਿਆ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ | ਇਸ ਮੌਕੇ ਹਾਜ਼ਰ ਵਰਕਰਾਂ ਨੇ ਪਾਰਟੀ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ ਅਤੇ ਬੀ.ਜੇ.ਪੀ. ਦੇ ਸਫ਼ਰ ਨੂੰ ਯਾਦ ਕੀਤਾ | ਇਸ ਮੌਕੇ ਸੋਹਣ ਸਿੰਘ ਢੋਲਣਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀ.ਜੇ.ਪੀ. ਨੇ ਆਪਣੇ 47 ਸਾਲਾਂ ਦੇ ਸਫ਼ਰ ਦੌਰਾਨ ਦੇਸ਼ ਨੂੰ ਮਜ਼ਬੂਤ ਨੇਤਿ੍ਤਵ ਅਤੇ ਵਿਕਾਸ ਦੀ ਨਵੀਂ ਦਿਸ਼ਾ ਦਿੱਤੀ ਹੈ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਉਪਲਬਧੀਆਂ ਦੀ ਬਦੌਲਤ ਭਾਰਤ ਨੂੰ ਅੱਜ ਭਾਰਤ ਵਿਸ਼ਵ ਪੱਧਰ 'ਤੇ ਇਕ ਮਜ਼ਬੂਤ ਅਤੇ ਆਤਮਨਿਰਭਰ ਦੇਸ਼ ਵਜੋਂ ਜਾਣਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਥਾਪਨਾ ਦਿਵਸ ਮੌਕੇ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਪਾਰਟੀ ਦੇ ਮੂਲ ਸਿਧਾਂਤਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲੈਣ ਦੇ ਨਾਲ ਨਾਲ ਜ਼ਮੀਨੀ ਪੱਧਰ 'ਤੇ ਕੰਮ ਕਰਦੇ ਹੋਏ ਲੋਕਾਂ ਦੀ ਸੇਵਾ ਲਈ ਹੋਰ ਜ਼ਿਆਦਾ ਸਰਗਰਮ ਹੋਣਾ ਚਾਹੀਦਾ ਹੈ | ਇਸ ਮੌਕੇ ਬੀ.ਜੇ.ਪੀ. ਆਗੂ ਮੰਗਲ ਸਿੰਘ ਕਾਲੇਵਾਲ, ਨਾਨਕ ਸਿੰਘ, ਅਰਜਨ ਸਿੰਘ, ਜੀਵਨ ਸਿੰਘ, ਮੰਗਤ ਸਿੰਘ, ਰੋਸ਼ਨ ਸਿੰਘ ਅਤੇ ਦੀਸ਼ਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੀ.ਜੇ.ਪੀ. ਆਗੂ ਹਾਜ਼ਰ ਸਨ |