05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਨਾਬਾਲਗਾ ਨਾਲ ਸ਼ਮਸ਼ਾਨਘਾਟ ਵਿਚ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 10-04-2026
ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਪਿੰਡ ਸਾਹਿਬਾਨਾਂ ਵਿਖੇ ਨਾਬਾਲਗ ਲੜਕੀ ਨਾਲ ਸ਼ਮਸ਼ਾਨਘਾਟ ਵਿਚ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪਿੰਡ ਸਾਹਿਬਾਨਾਂ ਦੇ ਰਹਿਣ ਵਾਲੇ ਨੀਰਜ ਕੁਮਾਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਸਕੂਲ ਜਾ ਰਹੀ ਸੀ ਕਿ ਉਕਤ ਕਥਿਤ ਦੋਸ਼ੀ ਨੇ ਉਸ ਨੂੰ ਰੋਕ ਲਿਆ ਅਤੇ ਡਰਾ ਧਮਕਾ ਕੇ ਆਪਣੇ ਨਾਲ ਮੋਟਰਸਾਈਕਲ 'ਤੇ ਬਿਠਾ ਕੇ ਰਾਮ ਨਗਰ ਸ਼ਮਸ਼ਾਨਘਾਟ ਵਿਚ ਲੈ ਗਿਆ, ਜਿੱਥੇ ਕਥਿਤ ਦੋਸ਼ੀ ਨੇ ਉਸ ਦੀ ਮਰਜ਼ੀ ਬਗੈਰ ਉਸ ਨਾਲ ਜਬਰ ਜਨਾਹ ਕੀਤਾ | ਬਾਅਦ ਵਿਚ ਕਥਿਤ ਦੋਸ਼ੀ ਉਸ ਨੂੰ ਪਿੰਡ ਦੇ ਨੇੜੇ ਛੱਡ ਕੇ ਫ਼ਰਾਰ ਹੋ ਗਿਆ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਪੀੜਤ ਲੜਕੀ ਦੀ ਮੈਡੀਕਲ ਜਾਂਚ ਵੀ ਕਰਵਾਈ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਦੀਆਂ ਵਿਦਿਆਰਥਣਾਂ ਵਲੋਂ ਡੇਅ ਕੇਅਰ ਦਾ ਦÏਰਾ <br/> ਅਗਲੀ ਖ਼ਬਰ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਮੇਲ ਯੂਨੀਅਨ ਵਲੋਂ 270 ਪੋਸਟਾਂ ਦੇ ਨਿਯੁਕਤੀ ਪੱਤਰ ਜਲਦੀ ਕਰਨ ਦੀ ਮੰਗ
Ad Position 24