05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਕਰੋੜਾਂ ਰੁਪਏ ਦੀ ਠੱਗੀ ਕਰਨ ਦੇ ਮਾਮਲੇ ਵਿਚ ਲੋੜੀਂਦਾ ਨੌਜਵਾਨ ਪਤਨੀ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 10-04-2026
ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੋਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਕਰਨ ਦੇ ਮਾਮਲੇ ਵਿਚ ਲੋੜੀਂਦੇ ਨੌਜਵਾਨ ਨੂੰ ਪੁਲਿਸ ਨੇ ਉਸਦੀ ਪਤਨੀ ਸਮੇਤ ਕਾਬੂ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਵਰਿੰਦਰ ਪਾਲ ਸਿੰਘ ਨੇ ਦੱਸਿਆ ਕੀ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਜੈ ਇੰਦਰਪਾਲ ਸਿੰਘ ਪੁੱਤਰ ਸੁਰਨਜੀਤ ਸਿੰਘ ਅਤੇ ਉਸ ਦੀ ਪਤਨੀ ਮਨਮੀਤ ਕੌਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕਥਿਤ ਦੋਸ਼ੀਆਂ ਨੇ ਲੋਕਾਂ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕੀਤੀ ਸੀ ਅਤੇ ਬਾਅਦ ਵਿਚ ਫ਼ਰਾਰ ਹੋ ਗਏ ਅਤੇ ਕਈ ਸਾਲਾਂ ਤੋਂ ਵੱਖ-ਵੱਖ ਥਾਵਾਂ 'ਤੇ ਪਤੇ ਬਦਲ ਕੇ ਰਹਿ ਰਹੇ ਸਨ | ਇਨ੍ਹਾਂ ਕਥਿਤ ਦੋਸ਼ੀਆਂ ਖ਼ਿਲਾਫ਼ ਚਾਰ ਦੇ ਕਰੀਬ ਮਾਮਲੇ ਦਰਜ ਹਨ, ਇਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਸਾਈਬਰ ਕ੍ਰਾਈਮ ਵਲੋਂ ਦਰਜ ਕੀਤੇ ਮਾਮਲੇ ਦਾ ਸਾਹਮਣਾ ਕਰ ਰਹੇ ਨੌਜਵਾਨ ਵਲੋਂ ਸ਼ੱਕੀ ਹਾਲਾਤ 'ਚ ਖੁਦਕੁਸ਼ੀ <br/> ਅਗਲੀ ਖ਼ਬਰ ਹੈਬੋਵਾਲ ਕਲਾਂ ਦੇ ਚੂਹੜਪੁਰ ਰੋਡ 'ਤੇ ਬਣ ਰਹੀ ਗ਼ੈਰ ਕਾਨੰੂਨੀ ਕਾਲੋਨੀ ਨੰੂ ਲੈ ਕੇ ਨਿਗਮ ਤੇ ਗਲਾਡਾ ਸਵਾਲਾਂ ਦੇ ਘੇਰੇ '...
Ad Position 24