05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸਾਈਬਰ ਕ੍ਰਾਈਮ ਵਲੋਂ ਦਰਜ ਕੀਤੇ ਮਾਮਲੇ ਦਾ ਸਾਹਮਣਾ ਕਰ ਰਹੇ ਨੌਜਵਾਨ ਵਲੋਂ ਸ਼ੱਕੀ ਹਾਲਾਤ 'ਚ ਖੁਦਕੁਸ਼ੀ <br/>

Ad Position 21
No active advertisement
ਅਜੀਤ ਡੈਸਕ 10-04-2026
ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਾਈਬਰ ਕ੍ਰਾਈਮ ਪੁਲਿਸ ਵਲੋਂ ਦਰਜ ਇੱਕ ਮਾਮਲੇ ਦਾ ਸਾਹਮਣਾ ਕਰ ਰਹੇ ਨੌਜਵਾਨ ਵਲੋਂ ਸ਼ੱਕੀ ਹਾਲਾਤਾਂ ਵਿਚ ਖੁਦਕੁਸ਼ੀ ਕੀਤੀ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਪਰਿਵਾਰ ਵਲੋਂ ਉਨ੍ਹਾਂ ਦੇ ਲੜਕੇ ਦੇ ਪੁਲਿਸ ਵਲੋਂ ਝੂਠਾ ਮਾਮਲਾ ਦਰਜ ਕਰਕੇ ਤੰਗ ਪਰੇਸ਼ਾਨ ਕਰਨ ਦੀ ਗੰਭੀਰ ਦੋਸ਼ ਲਗਾਏ ਹਨ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਹਰਸ਼ਦੀਪ ਸਿੰਘ ਪੁੱਤਰ ਇਕਬਾਲ ਸਿੰਘ ਵਲੋਂ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 31 ਸਾਲ ਦੇ ਕਰੀਬ ਸੀ | ਮਿ੍ਤਕ ਨੌਜਵਾਨ ਪਹਿਲਾਂ ਟਰੈਵਲ ਏਜੰਟ ਦਾ ਕੰਮ ਕਰਦਾ ਸੀ ਪਰ ਹੁਣ ਉਸ ਦੀ ਆਪਣੀ ਵਰਕਸ਼ਾਪ ਸੀ | ਮਿ੍ਤਕ ਲੜਕੇ ਦੇ ਪਿਤਾ ਨੇ ਦੋਸ਼ ਲਗਾਇਆ ਕਿ ਐਸਪੀ ਢਿੱਲੋਂ ਨਾਮ ਦੇ ਇਕ ਵਿਅਕਤੀ ਵਲੋਂ ਉਸ ਤੇ ਝੂਠਾ ਪਰਚਾ ਦਰਜ ਕਰਵਾ ਦਿੱਤਾ, ਇਸਦੀ ਆੜ ਵਿਚ ਸਾਈਬਰ ਸੈਲ ਦੇ ਅਧਿਕਾਰੀਆਂ ਵਲੋਂ ਉਸਨੂੰ ਲਗਾਤਾਰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਹ ਦੁਖੀ ਸੀ ਅਤੇ ਉਸਨੇ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ | ਪੁਲਿਸ ਨੇ ਹਰਸ਼ ਦੇ ਕਬਜ਼ੇ ਵਿਚੋਂ ਇੱਕ ਚਿੱਠੀ ਬਰਾਮਦ ਕੀਤੀ ਹੈ ਜਿਸ ਵਿਚ ਉਸਨੇ ਆਪਣੀ ਖੁਦਕੁਸ਼ੀ ਲਈ ਉਕਤ ਵਿਅਕਤੀ ਨੂੰ ਜਿੰਮੇਵਾਰ ਠਹਿਰਾਇਆ ਹੈ | ਇਸ ਤੋਂ ਇਲਾਵਾ ਉਸਨੇ ਆਪਣੇ ਲੈਣ ਦੇਣ ਬਾਰੇ ਵੀ ਇਸ ਚਿੱਠੀ ਵਿਚ ਜ਼ਿਕਰ ਕੀਤਾ ਗਿਆ ਹੈ | ਪੁਲਿਸ ਵਲੋਂ ਹਾਲ ਦੀ ਘੜੀ ਹਰਸ਼ ਦੀ ਲਾਸ਼ ਕਬਜ਼ੇ ਵਿਚ ਲੈ ਲਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਮਿ੍ਤਕ ਦੇ ਵਾਰਸਾਂ ਦਾ ਕਹਿਣਾ ਹੈ ਕਿ ਜਿੰਨੀ ਚਿਰ ਤੱਕ ਉਕਤ ਕਥਿਤ ਦੋਸ਼ੀਆਂ ਖਿਲਾਫ ਕੇਸ ਦਰਜ ਨਹੀਂ ਕੀਤਾ ਜਾਂਦਾ ਅਤੇ ਉਨ੍ਹਾਂ ਦੀ ਗਿ੍ਫਤਾਰੀ ਨਹੀਂ ਹੁੰਦੀ ਉਹ ਪੋਸਟਮਾਰਟਮ ਨਹੀਂ ਕਰਵਾਉਣਗੇ ਅਤੇ ਨਾ ਹੀ ਕੋਈ ਅਗਲੀ ਕਾਰਵਾਈ ਕਰਨਗੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ | ਪਰ ਹਾਲ ਦੀ ਘੜੀ ਪੁਲਿਸ ਵਲੋਂ ਨਾ ਤਾਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਸੀ ਅਤੇ ਨਾ ਹੀ ਕੋਈ ਗਿ੍ਫਤਾਰੀ ਕੀਤੀ ਗਈ ਸੀ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਾ 47ਵਾਂ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਕਰੋੜਾਂ ਰੁਪਏ ਦੀ ਠੱਗੀ ਕਰਨ ਦੇ ਮਾਮਲੇ ਵਿਚ ਲੋੜੀਂਦਾ ਨੌਜਵਾਨ ਪਤਨੀ ਸਮੇਤ ਕਾਬੂ
Ad Position 24