05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਭਾਜਪਾ ਦਾ 47ਵਾਂ ਸਥਾਪਨਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 10-04-2026
ਲੁਧਿਆਣਾ, 9 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਜ਼ਿਲਾ ਭਾਜਪਾ ਦਫ਼ਤਰ ਵਿਖੇ ਜ਼ਿਲਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਾਰਟੀ ਦਾ ਝੰਡਾ ਲਹਿਰਾਇਆ ਗਿਆ ਅਤੇ ਆਗੂਆਂ ਵਲੋਂ ਇਕ ਦੂਜੇ ਦਾ ਮੁੰੂਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ ਗਈ | ਸਮਾਗਮ ਵਿਚ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨਾਂ ਕਿਹਾ ਕਿ ਭਾਜਪਾ ਦੀ ਸਥਾਪਨਾ 6 ਅਪ੍ਰੈਲ 1980 ਨੂੰ ਹੋਈ ਸੀ ਅਤੇ ਅੱਜ ਪਾਰਟੀ ਦੁਨੀਆ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਬਣ ਚੁੱਕੀ ਹੈ | ਉਨਾਂ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਇ ਸ਼ਿਆਮਾ ਪ੍ਰਸਾਦ ਮੁਖਰਜੀ ਅਤੇ ਅਟੱਲ ਬਿਹਾਰੀ ਵਾਜਪੇਈ ਵਰਗੇ ਮਹਾਨ ਨੇਤਾਵਾਂ ਤੋਂ ਪੇ੍ਰਰਨਾ ਲੈਂਦੀ ਹੈ | ਉਨਾਂ ਕਿਹਾ ਕਿ 2 ਮੈਂਬਰਾਂ ਤੋਂ 303 ਤੱਕ ਦਾ ਸਫ਼ਰ ਪਾਰ ਕਰਕੇ ਭਾਜਪਾ ਨੇ ਇਤਿਹਾਸ ਰਚਿਆ ਹੈ | ਇਸ ਮੌਕੇ ਸੂਬਾ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ, ਜੀਵਨ ਗੁਪਤਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਤੋਂ ਇਲਾਵਾ ਜ਼ਿਲਾ ਪ੍ਰਧਾਨ ਰਜਨੀਸ਼ ਧੀਮਾਨ, ਪ੍ਰਾਣ ਭਾਟੀਆ, ਜਗਦੀਸ਼ ਸ਼ਰਮਾ, ਵਿਨੋਦ ਕਾਲੀਆ, ਕਮਲ ਗੋਸਾਈਾ, ਵੇਦ ਬਹਿਲ, ਜਗਦੀਸ਼ ਬਿੰਦਰਾ, ਭੂਸ਼ਣ ਵਰਮਾ, ਨਰਿੰਦਰ ਸਿੰਘ ਮੱਲ੍ਹੀ, ਰਾਕੇਸ਼ ਗੋਇਲ, ਤਰਨਜੀਤ ਸਿੰਘ, ਮਹੇਸ਼ ਸ਼ਰਮਾ, ਡਾ. ਨਿਰਮਲ ਨਈਅਰ, ਡਾ. ਸਤੀਸ਼ ਕੁਮਾਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਜਾਮਾ ਮਸਜਿਦ ਵਿਖੇ ਪੰਜਾਬ ਹੱਜ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਦਾ ਸਨਮਾਨ <br/> ਅਗਲੀ ਖ਼ਬਰ ਸਾਈਬਰ ਕ੍ਰਾਈਮ ਵਲੋਂ ਦਰਜ ਕੀਤੇ ਮਾਮਲੇ ਦਾ ਸਾਹਮਣਾ ਕਰ ਰਹੇ ਨੌਜਵਾਨ ਵਲੋਂ ਸ਼ੱਕੀ ਹਾਲਾਤ 'ਚ ਖੁਦਕੁਸ਼ੀ <br/>
Ad Position 24