31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ <br/>

Ad Position 21
No active advertisement
ਅਜੀਤ ਡੈਸਕ 11-04-2026
ਲੁਧਿਆਣਾ, 10 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਜਮਾਤ ਅੱਠਵੀਂ ਦਾ ਨਤੀਜਾ ਐਲਾਨਿਆ ਗਿਆ | ਨਤੀਜੇ ਜਾਰੀ ਹੋਣ ਨਾਲ ਹੀ ਸੂਬੇ ਭਰ 'ਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਵਿਦਿਆਰਥੀਆਂ ਦੇ ਨਾਲ-ਨਾਲ ਮਾਪਿਆਂ ਵਿਚ ਵੀ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਵਾਰ ਵੀ ਕੁੜੀਆਂ ਨੇ ਮੁੰਡਿਆਂ ਦੇ ਮੁਕਾਬਲੇ ਵਧੀਆ ਪ੍ਰਦਰਸ਼ਨ ਕੀਤਾ | ਜਦਕਿ ਕੁਲ ਪਾਸ ਫੀਸਦੀ ਸੰਤੋਸ਼ਜਨਕ ਦਰਜ ਕੀਤਾ ਗਿਆ | ਲੁਧਿਆਣਾ ਜ਼ਿਲ੍ਹੇ ਨੇ ਨਤੀਜਿਆਂ ਵਿਚ ਖਾਸ ਪ੍ਰਦਰਸ਼ਨ ਕਰਦੇ ਹੋਏ ਆਪਣੀ ਮਜ਼ਬੂਤ ਪਛਾਣ ਬਣਾਈ ਹੈ | ਜਗਰਾਉਂ ਦੇ ਸ਼ਿਵਾਲਿਕ ਮਾਡਲ ਸਕੂਲ ਦੀ ਵਿਦਿਆਰਥਣ ਰਵਨੀਤ ਕੌਰ ਨੇ 99.50 ਫੀਸਦੀ ਅੰਕ ਪ੍ਰਾਪਤ ਕਰਕੇ ਸੂਬੇ ਵਿਚ ਤੀਜਾ ਰੈਂਕ ਹਾਸਲ ਕੀਤਾ ਹੈ | ਉਸਦੀ ਉਪਲਬਧੀ ਨਾਲ ਜ਼ਿਲੇ੍ਹ ਦਾ ਮਾਣ ਵਧਿਆ ਹੈ | ਇਸੇ ਤਰ੍ਹਾਂ ਬਾਬਾ ਜੋਰਾਵਰ ਸਿਘ, ਫਤੇਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕੋਟਾਂ ਦੀ ਵਿਦਿਆਰਥਣ ਬਬਲੀਨ ਕੌਰ ਨੇ 99.33 ਫੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਰੈਂਕ ਹਾਸਲ ਕੀਤਾ ਹੈ | ਉਥੇ ਹੀ ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਾਣਕੂ ਦੇ ਵਿਦਿਆਰਥੀ ਗੁਰਚਰਨ ਸਿੰਘ ਨੇ 99.17 ਫੀਸਦੀ ਅੰਕ ਹਾਸਲ ਕਰਕੇ ਪੰਜਵਾਂ ਰੈਂਕ ਹਾਸਿਲ ਕੀਤਾ ਹੈ | ਇਹ ਤਿੰਨੇ ਹੀ ਵਿਦਿਆਰਥੀ ਆਪਣੇ ਸਕੂਲਾਂ ਅਤੇ ਪਰਿਵਾਰਾਂ ਲਈ ਮਾਣ ਦਾ ਕਾਰਨ ਬਣੇ ਹਨ | ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਉਨ੍ਹਾਂ ਨੰੂ ਵਧਾਈ ਦਿੰਦਿਆਂ ਕਿਹਾ ਕਿ ਇਹ ਮਿਹਨਤ, ਅਨੁਸ਼ਾਸਨ ਅਤੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ | ਖਾਸ ਗੱਲ ਇਹ ਰਹੀ ਕਿ ਲੁਧਿਆਣਾ ਜ਼ਿਲੇ੍ਹ ਦੇ 45 ਹੋਰ ਵਿਦਿਆਰਥੀਆਂ ਨੇ ਵੀ ਸੂਬੇ ਵਿਚੋਂ ਪਹਿਲੇ 16 ਰੈਂਕਾਂ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ | ਸੂਚੀ ਵਿਚ ਆਪਣੀ ਜਗ੍ਹਾ ਬਣਾਈ ਹੈ | ਨਤੀਜੇ ਆਉਣ ਤੋਂ ਬਾਅਦ ਕਈ ਸਕੂਲਾਂ ਵਿਚ ਜਸ਼ਨ ਦਾ ਮਾਹੌਲ ਬਣ ਗਿਆ | ਵਿਦਿਆਰਥੀਆਂ ਨੰੂ ਸਨਮਾਨਿਤ ਕੀਤਾ ਗਿਆ ਅਤੇ ਮਿਠਾਈਆਂ ਵੰਡਕੇ ਖੁਸ਼ੀ ਮਨਾਈ ਗਈ | ਮਾਪਿਆਂ ਨੇ ਵੀ ਆਪਣੇ ਬੱਚਿਆਂ ਦੀ ਇਸ ਕਾਮਯਾਬੀ 'ਤੇ ਮਾਣ ਮਹਿਸੂਸ ਕੀਤਾ |

Ad Position 22
No active advertisement
ਪਿਛਲੀ ਖ਼ਬਰ ਠੇਕੇਦਾਰ ਰਾਜੂ ਵਲੋਂ ਸਕੱਤਰ ਮਾਰਕੀਟ ਕਮੇਟੀ 'ਤੇ ਲਗਾਏ ਰਿਸ਼ਵਤ ਮੰਗਣ ਦੇ ਦੋਸ਼, ਛੱਡਿਆ ਸਬਜ਼ੀ ਮੰਡੀ ਦਾ ਠੇਕਾ <br/> ਅਗਲੀ ਖ਼ਬਰ ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24