31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਧੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਪਿਓ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 11-04-2026
ਲੁਧਿਆਣਾ, 10 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਸਕੀ ਧੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਪਿਓ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਰਜਿੰਦਰ ਕੁਮਾਰ ਵਾਸੀ ਜੈਨ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਉਸ ਨਾਲ ਅਸ਼ਲੀਲ ਹਰਕਤਾਂ ਕਰ ਰਿਹਾ ਸੀ ਅਤੇ ਬੀਤੇ ਦਿਨ ਕਥਿਤ ਦੋਸ਼ੀ ਵਲੋਂ ਉਸ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕੀਤੀ ਗਈ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਆਗੂਆਂ ਦੀ ਹੋਈ ਗੈਰ ਰਸਮੀ ਮੀਟਿੰਗ <br/> ਅਗਲੀ ਖ਼ਬਰ ਆਜ਼ਾਦ ਕਿਸਾਨ ਮੋਰਚੇ ਵਲੋਂ ਪੰਜਾਬ ਵਿਚ ਖਸਖਸ ਦੀ ਖੇਤੀ ਕਰਨ ਤੇ ਭੁੱਕੀ ਅਫ਼ੀਮ ਦੇ ਠੇਕੇ ਖੋਲ੍ਹਣ ਦੀ ਮੰਗ <br/>
Ad Position 24