30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਾਜਿਸ਼ ਤਹਿਤ ਝੂਠੇ ਮਾਮਲੇ ਵਿਚ ਫਸਾਇਆ ਗਿਆ-ਸਰਨਾ <br/>

Ad Position 21
No active advertisement
ਅਜੀਤ ਡੈਸਕ 11-04-2026
ਲੁਧਿਆਣਾ, 10 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਸਥਿਤ ਗੁੱਜਰ ਖਾਂ ਕੈਂਪਸ ਵਿਚ ਸਕੂਲ ਵਿਚ ਹੋਈ ਲੜਾਈ ਝਗੜੇ ਦੇ ਮਾਮਲੇ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸ਼ਰਨਬੀਰ ਸਿੰਘ ਸਰਨਾ ਨੇ ਕਿਹਾ ਹੈ ਕਿ ਉਨਾਂ ਨੂੰ ਇੱਕ ਸਾਜਿਸ਼ ਤਹਿਤ ਝੂਠੇ ਮਾਮਲੇ ਵਿਚ ਫਸਾਇਆ ਗਿਆ ਹੈ | ਗੱਲਬਾਤ ਕਰਦੇ ਹੋਏ ਸਰਨਾ ਨੇ ਕਿਹਾ ਕਿ ਬੀਤੇ ਦਿਨ ਉਨਾਂ ਖਿਲਾਫ ਗੁਰਵਿੰਦਰ ਸਿੰਘ ਸਰਨਾ ਦੀ ਸ਼ਿਕਾਇਤ 'ਤੇ ਥਾਣਾ ਮਾਡਲ ਟਾਊਨ ਦੀ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਸੀ | ਪੁਲਿਸ ਪਾਸ ਲਿਖਵਾਈ ਰਿਪੋਰਟ ਵਿਚ ਉਨਾਂ ਤੇ ਸਕੂਲ ਦੀ ਭੰਨਤੋੜ ਕਰਨ ਅਤੇ ਜਬਰੀ ਦਾਖਲ ਹੋਣ ਦੇ ਦੋਸ਼ ਲਗਾਏ ਗਏ ਸਨ | ਉਨਾਂ ਦੱਸਿਆ ਕਿ ਜੋ ਕਿ ਸੱਚਾਈ ਤੋਂ ਕੋਸੋ ਦੂਰ ਹਨ ਸਰਨਾ ਨੇ ਦੱਸਿਆ ਕਿ ਇਸ ਸਬੰਧੀ ਉਨਾਂ ਨੇ ਸਾਰੀ ਸਥਿਤੀ ਪੁਲਿਸ ਅਧਿਕਾਰੀਆਂ ਨੂੰ ਦੱਸ ਦਿੱਤੀ ਹੈ ਅਤੇ ਉਨਾਂ ਵਲੋਂ ਵੀ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ | ਉਨਾਂ ਦੱਸਿਆ ਕਿ ਜਾਂਚ ਦੌਰਾਨ ਸਾਰੇ ਤੱਥ ਸਾਹਮਣੇ ਆਉਣਗੇ | ਉਨਾਂ ਦੱਸਿਆ ਕਿ ਸੱਚਾਈ ਤਾਂ ਇਹ ਹੈ ਕਿ ਕੁਝ ਬਾਉਂਸਰ ਟਾਈਪ ਵਿਅਕਤੀਆਂ ਵਲੋਂ ਸਕੂਲ ਵਿਚ ਇਹ ਗੁੰਡਾਗਰਦੀ ਕੀਤੀ ਗਈ ਹੈ | ਇਹ ਗੁੰਡਾਗਰਦੀ ਕਿਸਦੀ ਸ਼ਹਿ 'ਤੇ ਕੀਤੀ ਗਈ ਹੈ ਉਹ ਆਉਣ ਵਾਲੇ ਦਿਨਾਂ ਵਿਚ ਇਸ ਨੂੰ ਸਪਸ਼ਟ ਕਰਨਗੇ | ਉਨ•ਾਂ ਕਿਹਾ ਕਿ ਉਨਾਂ ਨੂੰ ਪੁਲਿਸ ਜਾਚ ਤੇ ਪੂਰਾ ਭਰੋਸਾ ਹੈ ਅਤੇ ਉਨਾਂ ਨੂੰ ਪੂਰਾ ਇਨਸਾਫ ਮਿਲੇਗਾ |

Ad Position 22
No active advertisement
ਪਿਛਲੀ ਖ਼ਬਰ ਸਵੱਛ ਭਾਰਤ ਮੁਹਿੰਮ ਨੂੰ ਗ੍ਰਹਿਣ ਲਗਾ ਰਹੇ ਹਨ ਨਗਰ ਨਿਗਮ ਦੇ ਅਧਿਕਾਰੀ <br/> ਅਗਲੀ ਖ਼ਬਰ ਰੈੱਡਰੋਜ਼ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਨਵੇਂ ਸੈਸ਼ਨ ਦੀ ਸ਼ੁਰੂਆਤ <br/>
Ad Position 24