ਲੁਧਿਆਣਾ, 10 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਕਿੰਡਰਗਾਰਟਨ ਦੇ ਬੱਚਿਆਂ ਲਈ ਵਿਰਾਸਤੀ ਸਾਜੋ-ਸਾਮਾਨ ਨਾਲ ਸਜਿਆ ਇਕ ਪਿੰਡ ਦਾ ਦਿ੍ਸ਼ ਵੀ ਪੇਸ਼ ਕੀਤਾ ਗਿਆ | ਕਿੰਡਰਗਾਰਟਨ ਦੇ ਬੱਚੇ ਪੰਜਾਬੀ ਸਭਿਆਚਾਰਕ ਪਹਿਰਾਵੇ ਦੇ ਵਿਚ ਨਜ਼ਰ ਆਏ | ਇਸ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੇ ਵੀ ਰੰਗਾਰੰਗ ਅਤੇ ਸਭਿਆਚਾਰਕ ਪੰਜਾਬੀ ਲੋਕ ਨਾਚ ਪੇਸ਼ ਕਰਕੇ ਸਭ ਨੂੰ ਕੀਲ ਕੇ ਰੱਖ ਦਿੱਤਾ | ਇਸ ਦੌਰਾਨ ਬੱਚਿਆਂ ਦਾ ਜੋਸ਼ ਕਾਬਿਲੇ-ਏ-ਤਾਰੀਫ਼ ਸੀ | ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਇਸ ਮੌਕੇ ਸਾਰਿਆਂ ਨੂੰ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਨਾਲ ਹੀ ਬੱਚਿਆਂ ਨੂੰ ਇਹ ਸੁਨੇਹਾ ਦਿੱਤਾ ਕਿ ਵਿਸਾਖੀ ਦਾ ਤਿਉਹਾਰ ਸਾਡੇ ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹੈ | ਸਾਨੂੰ ਸਾਰਿਆਂ ਨੂੰ ਇਸ ਤਿਉਹਾਰ ਨੂੰ ਬੜੇ ਹੀ ਚਾਅ ਅਤੇ ਪਵਿੱਤਰਤਾ ਦੇ ਨਾਲ ਮਨਾਉਣਾ ਚਾਹੀਦਾ ਹੈ | ਇਸ ਦੌਰਾਨ ਸਕੂਲ ਦੇ ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪਿ੍ੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਸਾਰੇ ਬੱਚਿਆਂ ਅਤੇ ਸਟਾਫ਼ ਨੂੰ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ |