29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਧਾਇਕ ਪੱਪੀ ਪਰਾਸ਼ਰ ਵਲੋਂ ਵਾਰਡ 78 'ਚ 95.48 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 11-04-2026
ਲੁਧਿਆਣਾ, 10 ਅਪ੍ਰੈਲ (ਡਾ. ਤਰਲੋਚਨ ਸਿੰਘ)-ਹਲਕਾ ਕੇਂਦਰੀ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਅੱਜ ਵਾਰਡ ਨੰਬਰ 78 'ਚ ਪੈਂਦੇ ਮੁਹੱਲਾ ਮੋਹਰ ਸਿੰਘ ਨਗਰ ਦੀਆਂ ਸਾਰੀਆਂ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ¢ ਇਹ ਪ੍ਰੋਜੈਕਟ ਲਗਭਗ 95 ਲੱਖ 48 ਹਜ਼ਾਰ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ, ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਲੰਬੇ ਸਮੇਂ ਤੋਂ ਦਰਪੇਸ਼ ਮੁਸ਼ਕਿਲਾਂ ਤੋਂ ਰਾਹਤ ਮਿਲੇਗੀ¢ ਇਸ ਮÏਕੇ ਵਿਧਾਇਕ ਪੱਪੀ ਪਰਾਸ਼ਰ ਨੇ ਕਿਹਾ ਕਿ ਹਲਕਾ ਕੇਂਦਰੀ ਅਧੀਨ ਪੈਂਦੇ ਹਰ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ¢ ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਗਏ ਵਿਕਾਸੀ ਫ਼ੰਡਾਂ ਦਾ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਇਸਤੇਮਾਲ ਕੀਤਾ ਜਾ ਰਿਹਾ ਹੈ ਤਾਂ ਜੋ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਸਕੇ¢ ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਕੰਮ ਦੀ ਗੁਣਵੱਤਾ ਵਿੱਚ ਕੋਈ ਵੀ ਸਮਝÏਤਾ ਨਹੀਂ ਕੀਤਾ ਜਾਵੇਗਾ | ਇਸ ਮÏਕੇ ਵਾਰਡ ਕੌਂਸਲਰ ਸੁਰਿੰਦਰ ਕÏਰ, ਵਾਰਡ ਇੰਚਾਰਜ ਮਨਪ੍ਰੀਤ ਸਿੰਘ ਮੰਨਾ ਦੇ ਨਾਲ ਵੱਡੀ ਗਿਣਤੀ ਵਿੱਚ ਸਮਰਥਕ 'ਤੇ ਵਲੰਟੀਅਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਨੀਰਜ ਆਹੂਜਾ ਮਾਲ ਵਿਭਾਗ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਨਿਯੁਕਤ <br/> ਅਗਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>
Ad Position 24