27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬਾਦਸ਼ਾਹ ਦਿਓਲ ਕਾਂਗਰਸ ਪਾਰਟੀ ਦੇ ਬਲਾਕ-1 ਦੇ ਦੂਜੀ ਵਾਰ ਬਣੇ ਪ੍ਰਧਾਨ <br/>

Ad Position 21
No active advertisement
ਅਜੀਤ ਡੈਸਕ 11-04-2026
ਲਾਡੋਵਾਲ, 10 ਅਪ੍ਰੈਲ (ਬਲਬੀਰ ਸਿੰਘ ਰਾਣਾ)-ਹਲਕਾ ਗਿੱਲ ਅਧੀਨ ਆਉਂਦੇ ਪਿੰਡ ਲਾਡੋਵਾਲ ਦੇ ਸਾਬਕਾ ਸਰਪੰਚ ਬਾਦਸ਼ਾਹ ਸਿੰਘ ਦਿਓਲ ਨੂੰ ਕਾਂਗਰਸ ਪਾਰਟੀ ਵਲੋਂ ਲੁਧਿਆਣਾ ਦੇ ਬਲਾਕ-1 ਵਿਚ ਪਾਰਟੀ ਪ੍ਰਤੀ ਵਧੀਆ ਕਾਰਗੁਜ਼ਾਰੀ ਦਿਖਾਉਣ ਅਤੇ ਆਪਣੀ ਜ਼ਿੰਮੇਵਾਰੀ ਨੂੰ ਮਿਹਨਤ ਅਤੇ ਲਗਨ ਨਾਲ ਨਿਭਾਉਣ 'ਤੇ ਪਾਰਟੀ ਹਾਈ ਕਮਾਂਡ ਨੇ ਉਨਾਂ ਨੂੰ ਫਿਰ ਤੋਂ ਲੁਧਿਆਣਾ ਦੇ ਬਲਾਕ-1 ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਹੈ, ਜਿਸ ਨਾਲ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਇਸ ਮੌਕੇ ਨਵ ਨਿਯੁਕਤ ਬਲਾਕ-1 ਦੇ ਪ੍ਰਧਾਨ ਬਾਦਸ਼ਾਹ ਸਿੰਘ ਦਿਓਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ, ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਵਲੋਂ ਉਨਾਂ ਨੂੰ ਲੁਧਿਆਣਾ ਦੇ ਬਲਾਕ-1 ਦੀ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਉਨਾਂ ਨੂੰ ਫਿਰ ਤੋਂ ਦੂਜੀ ਵਾਰ ਬਲਾਕ-1 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਕਿਉਂਕਿ ਪਿਛਲੇ ਕਾਰਜਕਾਲ ਦੌਰਾਨ ਬਲਾਕ ਪ੍ਰਧਾਨ ਦਿਓਲ ਨੇ ਪਾਰਟੀ ਦੇ ਇਕ ਵਫ਼ਾਦਾਰ ਸਿਪਾਹੀ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਈ ਹੈ | ਉਨਾਂ ਕਿਹਾ ਕਿ ਪੰਜਾਬ ਅੰਦਰ ਜਦੋਂ ਲੋਕ ਸਭਾ ਦੀਆਂ ਚੋਣਾਂ ਹੋਈਆਂ ਸਨ, ਉਦੋਂ ਚੋਣਾਂ ਵਿਚ ਬਲਾਕ-1 ਦੇ ਇਲਾਕੇ ਵਿਚੋਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਗਿਆ ਸੀ | ਹੁਣ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਇਸ ਇਲਾਕੇ ਵਿਚੋਂ ਇਕ ਇਕ ਵੋਟ ਪਵਾ ਕੇ ਵਿਧਾਨ ਸਭਾ ਹਲਕਾ ਗਿੱਲ ਤੋਂ ਭਾਰੀ ਬਹੁਮਤ ਨਾਲ ਜਤਾਇਆ ਜਾਵੇਗਾ ਅਤੇ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ | ਬਲਾਕ ਪ੍ਰਧਾਨ ਬਾਦਸ਼ਾਹ ਸਿੰਘ ਦਿਓਲ ਨੂੰ ਉਨਾਂ ਦੇ ਚਹੇਤਿਆਂ ਵਲੋਂ ਚੁਫੇਰਿਓਾ ਵਧਾਈਆਂ ਮਿਲ ਰਹੀਆਂ ਹਨ ਅਤੇ ਉਨਾਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਐਸ.ਸੀ. ਭਾਈਚਾਰੇ ਦੀਆਂ ਔਰਤਾਂ ਨੂੰ 1500 ਪ੍ਰਤੀ ਮਹੀਨਾ ਦੇਣ ਲਈ ਜਾਤੀ ਸਰਟੀਫਿਕੇਟ ਦੇ ਨਾਂਅ 'ਤੇ ਕੀਤਾ ਜਾ ਰਿਹਾ ਖੱਜਲ... ਅਗਲੀ ਖ਼ਬਰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਈ ਆਲ ਇੰਡੀਆ ਐਕਟ ਬਿੱਲ ਲਿਆਂਦਾ ਜਾਵੇ : ਪ੍ਰੋ. ਬਡੂੰਗਰ
Ad Position 24