26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੂੰ ਮਿਲੇ ਸ਼ਿਮਲਾਪੁਰੀ <br/>

Ad Position 21
No active advertisement
ਅਜੀਤ ਡੈਸਕ 11-04-2026
ਲੁਧਿਆਣਾ, 10 ਅਪੈ੍ਰਲ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੁੱਖ ਬੁਲਾਰੇ ਅਤੇ ਨਗਰ ਨਿਗਮ ਲੁਧਿਆਣਾ ਦੀ ਸਾਬਕਾ ਡਿਪਟੀ ਮੇਅਰ ਦੇ ਪਤੀ ਜਰਨੈਲ ਸਿੰਘ ਸ਼ਿਮਲਾਪੁਰੀ ਨੇ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕਰਕੇ ਕਾਂਗਰਸ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ | ਇਸ ਸਬੰਧੀ ਸ਼ਿਮਲਾਪੁਰੀ ਨੇ ਦੱਸਿਆ ਕਿ ਭੁਪੇਸ਼ ਬਘੇਲ ਨੇ ਉਨ੍ਹਾਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਪਾਰਟੀ ਦੀ ਮਜ਼ਬੂਤੀ ਲਈ ਹੋਰ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਲੋਕ ਪੱਖ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ ਤਾਂ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਕੇ 'ਆਪ' ਨੂੰ ਚੱਲਦਾ ਕੀਤਾ ਜਾ ਸਕੇ | ਇਸ ਮੌਕੇ ਜਰਨੈਲ ਸਿੰਘ ਸ਼ਿਮਲਾਪੁਰੀ ਅਤੇ ਉਨ੍ਹਾਂ ਦੀ ਟੀਮ ਵਲੋਂ ਭੁਪੇਸ਼ ਬਘੇਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਰੱਖਿਆ ਗੁਰੂ ਤੇਗ ਬਹਾਦਰ ਨਗਰ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਅਗਲੀ ਖ਼ਬਰ ਐਸ.ਸੀ. ਭਾਈਚਾਰੇ ਦੀਆਂ ਔਰਤਾਂ ਨੂੰ 1500 ਪ੍ਰਤੀ ਮਹੀਨਾ ਦੇਣ ਲਈ ਜਾਤੀ ਸਰਟੀਫਿਕੇਟ ਦੇ ਨਾਂਅ 'ਤੇ ਕੀਤਾ ਜਾ ਰਿਹਾ ਖੱਜਲ...
Ad Position 24