08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਦੇ ਐਲਾਨੇ ਗਏ ਨਤੀਜਿਆਂ 'ਚ ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 12-04-2026
ਡਾਬਾ/ਲੁਹਾਰਾ, 11 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਦੇ ਐਲਾਨੇ ਗਏ ਨਤੀਜਿਆਂ 'ਚ ਡਾਬਾ ਲੁਹਾਰਾ ਦੇ ਵੱਖ ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ |
ਇੰਡੀਅਨ ਕਾਨਵੈਂਟ ਸਕੂਲ ਸ਼ਿਮਲਾਪੁਰੀ ਦਾ ਨਤੀਜਾ 100 ਫ਼ੀਸਦੀ ਰਿਹਾ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਇੰਡੀਅਨ ਕਾਨਵੈਂਟ ਸਕੂਲ ਸ਼ਿਮਲਾਪੁਰੀ ਦਾ ਨਤੀਜਾ 100 ਫ਼ੀਸਦੀ ਰਿਹਾ | ਬੱਚਿਆਂ ਦੀ ਪੂਰੇ ਸਾਲ ਦੀ ਮਿਹਨਤ ਰੰਗ ਲਿਆਈ | ਰਣਵੀਰ ਕੌਰ ਨੇ 93.66 ਫ਼ੀਸਦੀ ਅੰਕ ਲੈ ਕੇ ਸਕੂਲ ਵਿਚ ਪਹਿਲਾ ਸਥਾਨ, ਮੰਨਤ ਕੌਰ ਨੇ 93.55 ਅੰਕ ਲੈ ਕੇ ਦੂਜਾ ਸਥਾਨ ਅਤੇ ਪਿ੍ੰਸ ਕੁਮਾਰ ਨੇ 92.55 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ | ਬਾਕੀ ਵਿਦਿਆਰਥੀਆਂ ਨੇ ਵੀ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ | ਇਸ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਬਲਵਿੰਦਰ ਸਿੰਘ ਰੰਧਾਵਾ ਨੇ ਬੱਚਿਆ, ਉਨ੍ਹਾਂ ਦੇ ਮਾਂ-ਪਿਉ ਅਤੇ ਸਮੂਹ ਸਟਾਫ਼ ਨੂੰ ਬਹੁਤ-ਬਹੁਤ ਵਧਾਈ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਹੋਏ ਉਨ੍ਹਾਂ ਨੂੰ ਜ਼ਿੰਦਗੀ ਵਿਚ ਇਕ ਟੀਚਾ ਬਣਾਉਣ ਅਤੇ ਉਸ ਨੂੰ ਪ੍ਰਾਪਤ ਕਰਨ ਲਈ ਅਣਥੱਕ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ |
ਨਾਈਟਿੰਗੇਲ ਸੀ. ਸੈ. ਸਕੂਲ ਦਾ 8ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
8ਵੀਂ ਜਮਾਤ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਗਿਆ, ਜਿਸ ਵਿਚ ਨਾਈਟਿੰਗੇਲ ਸੀ. ਸੈ. ਸਕੂਲ ਸ਼ਿਮਲਾਪੁਰੀ ਦਾ ਨਤੀਜਾ ਸ਼ਾਨਦਾਰ ਰਿਹਾ | ਗੁਨਵੀਰ ਸਿੰਘ ਨੇ 96 ਫ਼ੀਸਦੀ ਅੰਕ, ਅਰਸ਼ਦੀਪ ਕੌਰ 94 ਫ਼ੀਸਦੀ ਅੰਕ ਅਤੇ ਵੰਸ਼ ਕੁਮਾਰ 93.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ | ਕੁੱਲ 70 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਸ ਵਿਚ 30 ਵਿਦਿਆਰਥੀਆਂ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ | 20 ਬੱਚਿਆਂ ਨੇ 86 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਬਾਕੀ ਸਾਰੇ ਵਿਦਿਆਰਥੀਆਂ ਨੇ 80 ਫ਼ੀਸਦੀ ਅੰਕ ਪ੍ਰਾਪਤ ਕੀਤੇ | 8ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਅਮਰਜੀਤ ਕੌਰ ਅਤੇ ਡਾਇਰੈਕਟਰ ਰਵਿੰਦਰ ਸਿੰਘ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਤਾ-ਪਿਤਾ ਨੂੰ ਵਧਾਈ ਦਾ ਪਾਤਰ ਦੱਸਦੇ ਹੋਏ ਬੱਚਿਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ |
ਸ਼ਾਲੀਮਾਰ ਸਕੂਲ ਵਿਖੇ 8ਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ
ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ 8ਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸਾਰੇ ਹੀ ਵਿਦਿਆਰਥੀਆਂ ਨੇ ਬਹੁਤ ਹੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕੀਤੀ | ਸਕੂਲ ਦੀ ਵਿਦਿਆਰਥਣ ਸਿਮਰਜੀਤ ਕੌਰ ਨੇ (555/600) 92.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ | ਰਾਜਦੀਪ ਕੌਰ ਨੇ (554/600) 92.3 ਫ਼ੀਸਦੀ ਅੰਕਾਂ ਨਾਲ ਦੂਸਰੀ ਪੁਜ਼ੀਸ਼ਨ ਅਤੇ ਹਰਜੋਤ ਕੌਰ ਨੇ (549/600) 91.5 ਫ਼ੀਸਦੀ ਅੰਕਾਂ ਨਾਲ ਤੀਸਰੀ ਪੁਜ਼ੀਸ਼ਨ ਹਾਸਿਲ ਕੀਤੀ | 5 ਵਿਦਿਆਰਥੀ ਨੇ 95 ਫ਼ੀਸਦੀ ਤੋਂ ਵੱਧ ਅੰਕ, 18 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਮੂਹ 8ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਵਲੋਂ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ | 8ਵੀਂ ਜਮਾਤ ਦੇ ਇੰਚਾਰਜ ਅਧਿਆਪਕਾਂ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਗਈ | ਅਧਿਆਪਕਾਂ ਵਲੋਂ ਵਿਦਿਆਰਥੀਆਂ ਦਾ ਮੂੰਹ ਵੀ ਮਿੱਠਾ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਨੇ ਸਾਰੇ ਹੀ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਨਾਲ ਹੀ ਇਸੇ ਤਰ੍ਹਾਂ ਮਿਹਨਤ ਕਰਕੇ ਅੱਗੇ ਵਧਣ ਅਤੇ ਚੰਗੇ ਮੁਕਾਮ ਹਾਸਿਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨ ਦਾ ਆਸ਼ੀਰਵਾਦ ਵੀ ਦਿੱਤਾ |
ਗੁਰੂ ਸਹਾਇ ਕਾਨਵੈਂਟ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
ਗੁਰੂ ਸਹਾਇ ਕਾਨਵੈਂਟ ਸਕੂਲ ਗਲੀ ਨੰਬਰ 33 ਕੋਟ ਮੰਗਲ ਸਿੰਘ, ਨੇੜੇ ਮੱਘਰ ਦੀ ਚੱਕੀ ਵਿਖੇ 8ਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਵਿਦਿਆਰਥੀਆਂ ਦੀ ਸ਼ਾਨਦਾਰ ਮਿਹਨਤ, ਲਗਨ ਨਾਲ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ | ਪਹਿਲੇ ਦਰਜੇ 'ਤੇ ਆਉਣ ਵਾਲੇ 20 ਵਿਦਿਆਰਥੀ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਦੂਜੀ ਪੁਜ਼ੀਸ਼ਨ ਹਾਸਿਲ ਕੀਤੀ | ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਅਧਿਆਪਕਾਂ ਵਲੋਂ ਬੱਚਿਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਗਈ | ਪਿ੍ੰਸੀਪਲ ਰਮਨਦੀਪ ਕੌਰ ਗਰਚਾ ਅਤੇ ਡਾਇਰੈਕਟਰ ਗੁਰਸ਼ਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ, ਚੰਗੇ ਮੁਕਾਮ ਹਾਸਿਲ ਕਰਨ ਲਈ ਅਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕਰਨ ਦਾ ਆਸ਼ੀਰਵਾਦ ਵੀ ਦਿੱਤਾ |
ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਜਨਤਾ ਨਗਰ
ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦਾ 8ਵੀਂ ਜਮਾਤ ਦਾ ਸ਼ਾਨਦਾਰ ਨਤੀਜਾ ਰਿਹਾ, ਜਿਸ ਵਿਚ ਅਕਾਸ ਨੇ 89.33 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ, ਕਰਨ ਨੇ 84.7 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਦਕਸ ਨੇ 82.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪਿ੍ੰਸੀਪਲ ਰਮਿੰਦਰ ਕੌਰ ਨੇ ਦੱਸਿਆ ਕਿ ਬਾਕੀ ਵਿਦਿਆਰਥੀਆ ਨੇ ਵੀ ਵਧੀਆ ਅੰਕ ਪ੍ਰਾਪਤ ਕੀਤੇ |
ਐਸ.ਜੀ.ਡੀ. ਗਰਾਮਰ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਢੰਡਾਰੀ ਕਲਾਂ/ਲੁਧਿਆਣਾ, 11 ਅਪ੍ਰੈਲ (ਜਸਵੀਰ ਸਿੰਘ ਬੰਗਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 8ਵੀਂ ਜਮਾਤ ਦੇ ਨਤੀਜਿਆਂ 'ਚ ਪਿਛਲੇ 25 ਸਾਲਾਂ ਦੀ ਰਵਾਇਤ ਨੂੰ ਕਾਇਮ ਰੱਖਦਿਆਂ ਇਕ ਵਾਰ ਫਿਰ ਐਸ.ਜੀ.ਡੀ. ਗਰਾਮਰ ਸੀਨੀਅਰ ਸੈਕੰਡਰੀ ਸਕੂਲ ਢੰਡਾਰੀ ਕਲਾਂ ਦੇ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਵਿਚੋਂ 3 ਮੈਰਿਟ ਸਥਾਨ ਹਾਸਿਲ ਕਰਕੇ ਸਕੂਲ ਦੇ ਨਾਲ ਨਾਲ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਵਿਦਿਆਰਥੀ ਜਸਮੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੇ 588/600 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ 12ਵਾਂ ਮੈਰਿਟ ਸਥਾਨ ਹਾਸਿਲ ਕੀਤਾ, ਜਦਕਿ ਮਨਵੀਰ ਸਿੰਘ ਨੇ 584/600 ਅੰਕ ਪ੍ਰਾਪਤ ਕਰਕੇ 16ਵਾਂ ਸਥਾਨ ਹਾਸਿਲ ਕੀਤਾ | ਸਕੂਲ ਦੇ ਡਾਇਰੈਕਟਰ ਸਰੋਜ ਸ਼ਰਮਾ ਅਤੇ ਪ੍ਰਭੂ ਦੱਤ ਨੇ ਦੱਸਿਆ ਕਿ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਉਨ•ਾਂ ਦੱਸਿਆ ਕਿ 51 ਬੱਚਿਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ, 39 ਬੱਚਿਆਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ, ਜਦਕਿ 27 ਬੱਚਿਆਂ ਨੇ 70 ਫ਼ੀਸਦੀ ਤੋਂ ਉਪਰ ਅੰਕ ਪ੍ਰਾਪਤ ਕੀਤੇ | ਬੱਚਿਆਂ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਦੇ ਮੌਕੇ ਸਕੂਲ ਦੇ ਡਾਇਰੈਕਟਰ ਸਰੋਜ ਸ਼ਰਮਾ ਅਤੇ ਪ੍ਰਭੂ ਦੱਤ ਨੇ ਵਿਦਿਆਰਥੀਆਂ, ਉਨ•ਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਮਿਹਨਤੀ ਸਟਾਫ਼ ਦਾ ਨਤੀਜਾ ਹੈ ਕਿ ਸਾਰੇ ਹੀ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ | ਇਸ ਮੌਕੇ ਸਮੂਹ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਉਨ•ਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ |
ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਬੀਰ ਨਗਰ ਵਿਖੇ 8ਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਵਿਦਿਆਰਥੀਆਂ ਦੀ ਸ਼ਾਨਦਾਰ ਮਿਹਨਤ ਨਾਲ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ | ਪਿ੍ੰਸੀਪਲ ਰੋਬਿਨਪ੍ਰੀਤ ਸਿੰਘ ਸਰਾਂਓ ਨੇ ਦੱਸਿਆ ਕਿ ਪਹਿਲੇ ਦਰਜੇ 'ਤੇ ਆਉਣ ਵਾਲੇ 18 ਵਿਦਿਆਰਥੀ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਦੂਜੀ ਪੁਜ਼ੀਸ਼ਨ ਹਾਸਿਲ ਕੀਤੀ | ਇਸ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਨਾਲ ਹੀ ਇਸੇ ਤਰ੍ਹਾਂ ਮਿਹਨਤ ਕਰਕੇ ਅੱਗੇ ਵਧਣ ਅਤੇ ਚੰਗੇ ਮੁਕਾਮ ਹਾਸਿਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨ ਦਾ ਆਸ਼ੀਰਵਾਦ ਦਿੱਤਾ |
--

Ad Position 22
No active advertisement
ਪਿਛਲੀ ਖ਼ਬਰ ਜੇਲ੍ਹ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਠੇਕੇਦਾਰ ਰਾਜੂ ਵਲੋਂ ਸਕੱਤਰ ਗਿੱਲ 'ਤੇ ਲਗਾਏ 15 ਲੱਖ ਦੀ ਰਿਸ਼ਵਤ ਦੇ ਦੋਸ਼ਾਂ ਨੇ ਹਿਲਾਇਆ ਮੰਡੀ ਬੋਰਡ <br/>
Ad Position 24