08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਇਸ਼ਕ ਵਿਚ ਨਾਕਾਮ ਰਹਿਣ 'ਤੇ ਨੌਜਵਾਨ ਵਲੋਂ ਕੀਤੇ ਹਮਲੇ ਵਿਚ ਲੜਕੀ ਗੰਭੀਰ ਜ਼ਖਮੀ, 20 ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 12-04-2026
ਲੁਧਿਆਣਾ, 11 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਇਸ਼ਕ ਵਿਚ ਨਾਕਾਮ ਰਹਿਣ 'ਤੇ ਨੌਜਵਾਨ ਵਲੋਂ ਕੀਤੇ ਗਏ ਹਮਲੇ ਵਿਚ ਲੜਕੀ ਗੰਭੀਰ ਜ਼ਖਮੀ ਹੋ ਗਈ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਲੜਕੇ ਸਮੇਤ 20 ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਗਗਨਦੀਪ ਕਲੋਨੀ ਦੀ ਰਹਿਣ ਵਾਲੀ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਸੰਜੂ ਮਾਨੀ ਅੰਕਿਤ ਮੀਤਪਾਲ ਮਰਕਸ ਕਾਲਾ ਬਹਾਦਰ ਅਤੇ ਉਸਦੇ 11 ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਸੰਜੂ ਉਸ ਦਾ ਪਿਛਲੇ ਇੱਕ ਮਹੀਨੇ ਤੋਂ ਪਿੱਛਾ ਕਰਦਾ ਸੀ ਅਤੇ ਸੜਕ 'ਤੇ ਜਾਂਦੇ ਉਸ ਨੂੰ ਰੋਕ ਲੈਂਦਾ ਸੀ ਅਤੇ ਦੋਸਤੀ ਦੀ ਪੇਸ਼ਕਸ਼ ਕਰ ਰਿਹਾ ਸੀ, ਪਰ ਜਦੋਂ ਉਸਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਬੀਤੇ ਦਿਨ ਪਹਿਲਾਂ ਕਥਿਤ ਦੋਸ਼ੀ ਨੇ ਉਸ ਦੇੇ ਸਕੂਟਰ ਦੀ ਭੰਨਤੋੜ ਕੀਤੀ ਅਤੇ ਫਿਰ ਬਾਕੀ ਸਾਥੀਆਂ ਨਾਲ ਮਿਲ ਕੇ ਉਸਦੀ ਕੁੱਟਮਾਰ ਕੀਤੀ, ਜਿਸ ਦੇ ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਈ | ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ | ਲੜਕੀ ਨੇ ਦੋਸ਼ ਲਗਾਇਆ ਕਿ ਕਥਿਤ ਦੋਸ਼ੀ ਵਲੋਂ ਉਸ ਨਾਲ ਮੁੜ ਤੋਂ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ | ਪੁਲਿਸ ਵਲੋਂ ਕਾਰਵਾਈ ਕਰਦਿਆਂ ਬਹਾਦਰ ਨੂੰ ਕਾਬੂ ਕਰ ਲਿਆ ਹੈ, ਜਦਕਿ ਬਾਕੀ ਕਥਿਤ ਦੋਸ਼ੀ ਅਜੇ ਫ਼ਰਾਰ ਦੱਸੇ ਜਾਂਦੇ ਹਨ | ਪੁਲਿਸ ਉਨਾਂ ਦੀ ਭਾਲ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸਵੱਛ ਭਾਰਤ ਮਿਸ਼ਨ ਹੇਠ ਸਫ਼ਾਈ ਕਰਮਚਾਰੀਆਂ ਲਈ ਸਿਖਲਾਈ ਕੈਂਪ ਲਗਾਇਆ <br/> ਅਗਲੀ ਖ਼ਬਰ ਟੋਯੋਟਾ ਨੇ ਆਪਣੇ ਨੈੱਟਵਰਕ 'ਚ ਵਾਧਾ ਕਰਦਿਆਂ ਲੁਧਿਆਣਾ ਵਿਚ ਨਵਾਂ ਮੋਂਗਾ ਟੋਯੋਟਾ ਸ਼ੋਅਰੂਮ ਖੋਲਿ੍ਹਆ <br/>
Ad Position 24