ਲੁਧਿਆਣਾ, 11 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਧੋਖਾ ਦੇਹੀ ਦੇ ਕੇਸ ਦੀ.ਫਾਈਲ ਵਿਚੋਂ ਦਸਤਾਵੇਜ਼ ਚੋਰੀ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਪੁਲਿਸ ਅਨੁਸਾਰ ਧੋਖਾ ਦੇਹੀ ਦੇ.ਇੱਕ ਮਾਮਲੇ ਵਿਚ ਕੁਝ ਦਸਤਾਵੇਜ਼ ਫਾਈਲ ਵਿੱਚੋਂ ਚੋਰੀ ਹੋ ਗਏ ਸਨ, ਜਿਸ ਤੇ ਪੁਲਿਸ ਵਲੋਂ ਇਹ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |