08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪਿੰਡ ਹਿਮਾਯੂਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਈ ਮੀਟਿੰਗ ਨੂੰ ਪਿੰਡ ਵਾਸੀਆਂ ਵਲੋਂ ਮਿਲਿਆ ਭਰਵਾਂ ਹੁੰਗਾਰਾ <br/>

Ad Position 21
No active advertisement
ਅਜੀਤ ਡੈਸਕ 12-04-2026
ਫੁੱਲਾਂਵਾਲ, 11 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਗਿੱਲ ਅਧੀਨ ਆਉਂਦੇ ਪਿੰਡ ਹਿਮਾਯੂਪੁਰਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਈ ਮੀਟਿੰਗ ਦੌਰਾਨ ਸਥਾਨਕ ਪਿੰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ | ਮੀਟਿੰਗ ਦੌਰਾਨ ਲੋਕਾਂ ਦੇ ਹੋਏ ਇਕੱਠ ਨੂੰ ਦੇਖ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਦੇ ਇਕੱਠ ਨੂੰ ਦੇਖ ਉਨ੍ਹਾਂ ਦਾ ਦਿਲ ਬਾਗੋ ਬਾਗ ਹੋਇਆ ਪਿਆ ਹੈ, ਹੁਣ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨੀ ਲਗਭਗ ਤੈਅ ਹੈ | 'ਆਪ' ਸਰਕਾਰ ਦੇ 4 ਸਾਲਾਂ ਦੇ ਕਾਰਜਕਾਲ ਨੂੰ ਦੇਖ ਲੋਕਾਂ ਦੇ ਚਿਹਰੇ ਮੁਰਝਾਏ ਪਏ ਹਨ | ਬਦਲਾਅ ਦੇ ਨਾ 'ਤੇ ਆਈ ਇਸ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਿਆ ਹੈ, ਵਿਕਾਸ ਦੇ ਨਾਮ 'ਤੇ ਸੂਬੇ ਸਿਰ ਕਰਜ਼ੇ ਦੀ ਪੰਡ ਦਾ ਭਾਰ ਵਧਿਆ ਹੈ | ਇਹ ਪਾਰਟੀ ਵਲੋਂ ਕੀਤਾ ਵਿਕਾਸ ਸਿਰਫ਼ ਇਸ਼ਤਿਹਾਰੀ ਬੋਰਡਾਂ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ | ਜ਼ਮੀਨੀ ਪੱਧਰ 'ਤੇ ਵਿਕਾਸ ਨਹੀਂ ਵਿਨਾਸ਼ ਹੋਇਆ ਹੈ, ਜਿਸ ਦਾ ਖ਼ਮਿਆਜ਼ਾ ਇਸ ਪਾਰਟੀ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ | ਇਸ ਮੌਕੇ ਪਿੰਡ ਵਾਸੀਆਂ ਵਲੋਂ ਸਿੰਮਕ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਵੱਡੀ ਲੀਡ 'ਤੇ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਸਰਕਲ ਪ੍ਰਧਾਨ ਹਰਦੀਪ ਸਿੰਘ ਮਨਸੂਰਾ, ਸਾਬਕਾ ਸਰਪੰਚ ਨਛੱਤਰ ਸਿੰਘ, ਸੋਹਨ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਸ਼ਿੰਗਾਰਾ ਸਿੰਘ, ਅਵਤਾਰ ਸਿੰਘ ਖ਼ਾਲਸਾ, ਦਰਸ਼ਨ ਸਿੰਘ, ਪਵਿੱਤਰ ਸਿੰਘ ਜੀ.ਐਨ.ਈ, ਪਵਨਦੀਪ ਸਿੰਘ ਪਵਨਾ, ਨਿਰਮਲ ਸਿੰਘ, ਦਲਵਾਰਾ ਸਿੰਘ, ਬੰਤ ਸਿੰਘ, ਪਿੰਦਰ ਸਿੰਘ, ਹਰਦੇਵ ਸਿੰਘ, ਜਰਨੈਲ ਸਿੰਘ, ਕਾਕਾ ਹਿਮਾਜੂਪੁਰਾ, ਹਰਬੰਸ ਸਿੰਘ, ਗੁਰਦੀਪ ਸਿੰਘ, ਸੰਦੀਪ ਸਿੰਘ, ਹਰਦੀਪ ਸਿੰਘ, ਪਰਮਜੀਤ ਸਿੰਘ ਪੰਮ, ਅਮਨਦੀਪ ਸਿੰਘ, ਬੂਟਾ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸਾਬਕਾ ਸਰਪੰਚ ਜਗਦੇਵ ਸਿੰਘ, ਸਰਪੰਚ ਅੰਮਿ੍ਤਪਾਲ ਸਿੰਘ, ਰਣਜੀਤ ਸਿੰਘ, ਗੁਰਤੇਜ ਸਿੰਘ, ਵਿੱਕੀ ਪੰਡਿਤ, ਸਰਬਜੀਤ ਸਿੰਘ, ਅਰਸ਼ਦੀਪ ਸਿੰਘ, ਅਰਵਿੰਦਰ ਸਿੰਘ ਤੋਂ ਇਲਾਵਾ ਮਹਿਲਾਵਾਂ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਾਊਸਿੰਗ ਬੋਰਡ ਕਾਲੋਨੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ... ਅਗਲੀ ਖ਼ਬਰ ਸਵਰਨਕਾਰ ਦਾ ਕਾਰੀਗਰ ਲੱਖਾਂ ਦਾ ਸੋਨਾ ਲੈ ਕੇ ਹੋਇਆ ਫ਼ਰਾਰ
Ad Position 24