ਇਆਲੀ/ਥਰੀਕੇ, 11 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਸਹਿਤ ਮਨਾਇਆ ਗਿਆ | ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਭਾਈ ਗੁਰਦੇਵ ਸਿੰਘ ਨੇ ਕੀਰਤਨ ਰਾਹੀਂ ਸੰਗਤ ਨੂੰ ਗੁਰਸ਼ਬਦ ਨਾਲ ਜੋੜਿਆ ਉਪਰੰਤ ਭਾਈ ਅਵਤਾਰ ਸਿੰਘ ਨੇ ਸੰਗਤਾਂ ਨੂੰ ਅਰਦਾਸ ਨਾਲ ਜੋੜਿਆ ਅਤੇ ਭਾਈ ਮਨਜੀਤ ਸਿੰਘ ਨੇ ਹੁਕਮਨਾਮਾ ਸਰਵਣ ਕਰਵਾਇਆ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ, ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਨੇ ਸੰਗਤਾਂ ਨੂੰ ਜੀ ਆਇਆਂ ਕਿਹਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਰਾਗੀ ਜੱਥੇ ਨੂੰ ਸਨਮਾਨਿਤ ਕੀਤਾ | ਇਸ ਮੌਕੇ ਜਥੇਦਾਰ ਚਰਨ ਸਿੰਘ, ਗੁਰਦੀਪ ਸਿੰਘ ਘੁਮਾਣ, ਗੁਰਮੀਤ ਸਿੰਘ ਕੋਚਰ, ਜਗਦੀਪ ਸਿੰਘ ਭੱਠਲ, ਅਵਤਾਰ ਸਿੰਘ ਨਿਰਬਾਣ, ਦਵਿੰਦਰ ਸਿੰਘ ਮਾਨ, ਮਾਸਟਰ ਬਲਰਾਜ ਸਿੰਘ, ਭਗਤ ਸਿੰਘ, ਡਾ. ਮਹਿੰਦਰ ਸਿੰਘ, ਬੂਟਾ ਸਿੰਘ, ਬਲਵੀਰ ਸਿੰਘ ਗਰੇਵਾਲ, ਪਰਵੀਨਪਾਲ ਸਿੰਘ, ਭੁਪਿੰਦਰ ਸਿੰਘ, ਕਮਲਜੀਤ ਸਿੰਘ ਕੋਚਰ, ਕੁਲਜੀਤ ਸਿੰਘ ਕਾਕਾ, ਦਵਿੰਦਰ ਸਿੰਘ ਟੀਟੂ, ਕੁਲਵਿੰਦਰ ਸਿੰਘ ਯੂ.ਐਸ.ਏ., ਸੁਖਵਿੰਦਰ ਸਿੰਘ ਖ਼ਾਲਸਾ, ਜਗਤਾਰ ਸਿੰਘ ਐਤੀਆਣਾ, ਅਮਿਤਵੀਰ ਸਿੰਘ ਬਖਸ਼ੀ, ਲਖਵੀਰ ਸਿੰਘ, ਡਾ. ਗੁਰਦੀਪ ਸਿੰਘ ਧਵਨ, ਰੁਪਿੰਦਰਪਾਲ ਸਿੰਘ, ਅਡੀਟਰ ਗੁਰਦੇਵ ਸਿੰਘ, ਬੀਬੀ ਤੇਜਿੰਦਰ ਕੌਰ, ਇਕਬਾਲ ਕੌਰ, ਗੁਰਵਿੰਦਰ ਕੌਰ, ਸੀਤਲਪ੍ਰਕਾਸ ਕੌਰ, ਹਰਪ੍ਰੀਤ ਕੌਰ ਲਵਲੀ, ਪਿ੍ਤਪਾਲ ਕੌਰ ਘੁਮਾਣ, ਬੀਬੀ ਭਾਟੀਆ, ਦਲਜੀਤ ਕੌਰ, ਸੁਰਿੰਦਰ ਕੌਰ, ਜਸਵਿੰਦਰ ਕੌਰ ਸਿੱਧੂ, ਚਰਨਜੀਤ ਕੌਰ, ਭੱਠਲ, ਪਰਮਜੀਤ ਕੌਰ, ਕੁਲਦੀਪ ਕੌਰ ਭਾਟੀਆ, ਰਵਨੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਸੰਗਤੀ ਰੂਪ 'ਚ ਹਾਜ਼ਰੀ ਭਰੀ |