09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬਲਾਕ ਸੰਮਤੀ 2 ਦੇ ਚੇਅਰਮੈਨ ਮਾਹਲਾ ਅਤੇ ਵਾਈਸ ਚੇਅਰਮੈਨ ਰਣਜੀਤ ਕੌਰ ਨੇ ਸੰਭਾਲਿਆ ਅਹੁਦਾ <br/>

Ad Position 21
No active advertisement
ਬਲਾਕ-2 ਦੇ ਨਵ ਨਿਯੁਕਤ ਚੇਅਰਮੈਨ ਦਰਸ਼ਨ ਸਿੰਘ ਮਾਹਲਾ ਅਤੇ ਵਾਈਸ ਚੇਅਰਮੈਨ ਰਣਜੀਤ ਕੌਰ ਦੀ ਤਾਜਪੋਸ਼ੀ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ 'ਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਫੁੱਲਾਂ ਦਾ ਬੱੁਕਾ ਭੇਟ ਕਰਕੇ ਚੇਅਰਮੈਨ ਮਾਹਲਾ ਅਤੇ 'ਆਪ' ਵੰਲਟੀਅਰ ਸਵਾਗਤ ਕਰਦੇ ਹੋਏ | ਤਸਵੀਰ-ਸੇਵਕ ਸਿੰਘ <br/> 12-04-2026
ਲੁਧਿਆਣਾ, 11 ਅਪ੍ਰੈਲ (ਜਤਿੰਦਰ ਭੰਬੀ)-ਲੁਧਿਆਣਾ ਬਲਾਕ ਸੰਮਤੀ ਬਲਾਕ 2 ਦੇ ਨਵੇਂ ਚੁਣੇ ਗਏ ਚੇਅਰਮੈਨ ਦਰਸ਼ਨ ਸਿੰਘ ਮਾਹਲਾ ਅਤੇ ਵਾਈਸ ਚੇਅਰਮੈਨ ਰਣਜੀਤ ਕੌਰ ਦੀ ਤਾਜਪੋਸ਼ੀ ਨੂੰ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਵਿਖੇ ਇਕ ਸਾਦਾ ਤੇ ਪ੍ਰਭਾਵਸ਼ਾਲੀ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਚੇਅਰਮੈਨ ਦਰਸ਼ਨ ਸਿੰਘ ਮਾਹਲਾ ਅਤੇ ਵਾਈਸ ਚੇਅਰਮੈਨ ਰਣਜੀਤ ਕੌਰ ਦਾ ਮੂੰਹ ਮਿੱਠਾ ਕਰਵਾ ਕੇ ਕੈਬਨਿਟ ਮੰਤਰੀ ਮੁੰਡੀਆਂ ਨੇ ਤਾਜਪੋਸ਼ੀ ਕੀਤੀ | ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਗਤੀ ਦੇਣਗੇ | ਇਸ ਮੌਕੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੇ ਅਹੁਦਾ ਸੰਭਾਲਣ ਮੌਕੇ ਵੱਡੀ ਗਿਣਤੀ ਵਿਚ ਪਿੰਡਾਂ ਦੀਆਂ ਪੰਚਾਇਤਾਂ ਇਲਾਕਾ ਨਿਵਾਸੀ, ਬਲਾਕ ਸੰਮਤੀ ਮੈਂਬਰ, ਸਰਪੰਚ, ਬਲਾਕ ਪ੍ਰਧਾਨ ਆਦਿ ਹੋਰ ਪਾਰਟੀ ਦੇ ਸੀਨੀਅਰ ਆਗੂ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਉਸਾਰੂ ਸੋਚ ਸਦਕਾ ਪਿੰਡ ਪਿੰਡ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਹਰ ਪਿੰਡ ਨੂੰ ਵੱਡੀਆਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਹਿਲੀ ਪਾਰਟੀ ਹੈ, ਜੋ ਸੂਬੇ ਦੇ ਲੋਕਾਂ ਨਾਲ ਕੀਤੇ ਹੋਏ ਸਾਰੇ ਵਾਅਦੇ ਪੂਰੇ ਕਰ ਰਹੀ ਹੈ | ਚੇਅਰਮੈਨ ਮਾਹਲਾ ਨੇ ਆਖਿਆ ਜਿੱਥੇ ਮੈਂ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ ਦਾ ਧੰਨਵਾਦੀ ਹਾਂ, ਉਥੇ ਹੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੀ ਦਿਨ ਦੀਆਂ ਗਹਿਰਾਈਆਂ ਵਿਚੋਂ ਧੰਨਵਾਦ ਕਰਦਾ ਹੋਇਆ ਵਿਸ਼ਵਾਸ ਦਿਵਾਉਂਦਾ ਹਾਂ ਕਿ ਉਨ੍ਹਾਂ ਦੀਆਂ ਆਸਾਂ ਉਮੀਦਾਂ 'ਤੇ ਖਰਾ ਉਤਰਾਂਗਾ | ਇਸ ਮੌਕੇ ਵੱਡੀ ਗਿਣਤੀ ਵਿਚ ਹਲਕਾ ਸਾਹਨੇਵਾਲ ਦੇ ਪੰਚ ਸਰਪੰਚ ਅਤੇ ਬਲਾਕ ਪ੍ਰਧਾਨ ਮੌਜੂਦ ਸਨ |
ਵਾਇਰਲ ਵੀਡੀਓ ਵਿਰੋਧੀਆਂ ਦੀ ਬੌਖਲਾਹਟ ਦਾ ਨਤੀਜਾ-ਮੁੰਡੀਆਂ
ਇਸ ਮੌਕੇ ਸੋਸ਼ਲ ਮੀਡੀਏ 'ਤੇ ਵਾਇਰਲ ਹੋ ਰਹੀ ਵੀਡੀਓ ਵਾਰੇ ਬੋਲਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਸ ਨੂੰ ਬੌਖਲਾਹਟ ਦਾ ਨਤੀਜਾ ਦੱਸਦੇ ਹੋਏ ਕਿਹਾ ਕਿ ਪਾਰਟੀ ਦੇ ਸਪਰੀਮੋਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਦਿਸ਼ਾ ਨਿਰਦੇਸ਼ ਅਨੁਸਾਰ ਕਰਵਾਏ ਜਾ ਰਹੇ ਕੰਮਾਂ ਕਰਕੇ ਵਿਰੋਧੀਆਂ ਵਲੋਂ ਏ.ਆਈ. ਦਾ ਸਹਾਰਾ ਲੈ ਕੇ ਮੈਨੂੰ ਅਤੇ ਪਾਰਟੀ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਵਿਰੋਧੀ ਜਿੰਨੀਆਂ ਮਰਜ਼ੀ ਨਾਕਾਮ ਕੋਸ਼ਿਸ਼ਾਂ ਕਰ ਲੈਣ, ਪਰ ਸੂਬੇ ਦੇ ਲੋਕ ਭਲੀ ਭਾਂਤ ਜਾਣਦੇ ਹਨ | ਇਸ ਕਰਕੇ ਭਵਿੱਖ ਵਿਚ ਇਨ੍ਹਾਂ ਦੀ 2027 ਤਾਂ ਕੀ ਕਦੇ ਵੀ ਸਰਕਾਰ ਬਣਨ ਵਾਲੀ ਨਹੀਂ ਹੈ, ਕਿਉਂਕਿ ਸੂਬੇ ਦੇ ਲੋਕਾਂ ਦਾ 'ਆਪ' 'ਤੇ ਭਰੋਸਾ ਬਣ ਚੁੱਕਿਆ ਹੈ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਗਿੱਲ ਨੇ ਲੁਧਿਆਣਾ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਲਾਡੋਵਾਲ ਵਿਖੇ ਮਾਂ ਭਗਵਤੀ ਦਾ ਸਾਲਾਨਾ ਜਾਗਰਣ ਕਰਵਾਇਆ <br/>
Ad Position 24