ਇਆਲੀ/ਥਰੀਕੇ, 11 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਹਲਕਾ ਗਿੱਲ ਤੋਂ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਅੱਜ ਆਪਣੇ ਸਾਥੀਆਂ ਸਮੇਤ ਦਰਬਾਰ ਸੰਪਰਦਾਇ ਲੋਪੋਂ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਸੰਪਰਦਾਇ ਦੇ ਮÏਜੂਦਾ ਮੁੱਖ ਸੇਵਾਦਾਰ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਤੋਂ ਅਸ਼ੀਰਵਾਦ ਲਿਆ ਅਤੇ ਮÏਜੂਦਾ ਸਮੇਂ ਦੀ ਰਾਜਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ¢ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਨੇ ਡੱਲਾ ਸਿੰਮਕ ਅਤੇ ਉਨ੍ਹਾਂ ਨਾਲ ਗਏ ਸਾਥੀਆਂ ਨੂੰ ਸੰਪਰਦਾਇ ਲੋਪੋਂ ਵਲੋਂ ਸਨਮਾਨਿਤ ਕੀਤਾ ਗਿਆ¢ ਇਸ ਮÏਕੇ ਚੰਦ ਸਿੰਘ ਡੱਲਾ ਅਤੇ ਹਰਪ੍ਰੀਤ ਸਿੰਘ ਸਿੰਮਕ ਵਲੋਂ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਂਡ ਵਲੋਂ ਪਿਛਲੇ ਦਿਨੀਂ ਆਈ ਬੇ-ਮÏਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਨੂੰ ਝੱਲਣ ਵਾਲੇ ਮੁਸੀਬਤ ਮਾਰੇ ਕਿਸਾਨਾਂ ਦੀ ਬਾਂਹ ਫੜਨ ਦਾ ਕੀਤੇ ਐਲਾਨ ਦੀ ਹਰ ਪਾਸੇ ਤੋਂ ਪਰੋੜ੍ਹਤਾ ਹੋ ਰਹੀ ਹੈ, ਜਿਸ ਨੂੰ ਹਾਈ ਕਮਾਂਡ ਵਲੋਂ ਲਏ ਗਏ ਫ਼ੈਸਲੇ ਨੂੰ ਹਲਕਾ ਗਿੱਲ ਅੰਦਰ 20 ਅਪ੍ਰੈਲ ਮਗਰੋਂ ਅਸਲ ਜਾਮਾ ਪਹਿਨਾਉਣ ਲਈ ਸਰਕਲ ਪ੍ਰਧਾਨਾਂ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ | ਉਕਤ ਆਗੂਆਂ ਨੇ ਕਿਹਾ ਕਿ ਕੇਵਲ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਹੈ ਜੋ ਪੰਜਾਬ ਦੀ ਹਰ ਮੁਸੀਬਤ ਦਾ ਡੱਟ ਕੇ ਮੁਕਾਬਲਾ ਕਰਨ ਲਈ ਆਮ ਲੋਕਾਂ ਦੇ ਨਾਲ ਖੜੀ ਹੈ¢ ਇਸ ਮÏਕੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਸਰਕਲ ਰਘਬੀਰ ਸਿੰਘ ਥਰੀਕੇ, ਮਨਮੋਹਨਜੀਤ ਸਿੰਘ, ਸੀਨੀਅਜ ਅਕਾਲੀ ਆਗੂ ਭੁਪਿੰਦਰ ਸਿੰਘ ਬਾਰਨਹਾੜਾ, ਜੁਝਾਰ ਸਿੰਘ, ਕੰਵਲਜੀਤ ਸਿੰਘ, ਸੁਦਾਗਰ ਸਿੰਘ, ਮਨਦੀਪ ਸਿੰਘ ਮਨੀ, ਬਲਦੇਵ ਸਿੰਘ, ਸੋਨੀ ਪੰਡਤ ਥਰੀਕੇ ਆਦਿ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ¢