10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ- ਮੁੱਖ ਖੇਤੀਬਾੜੀ ਅਫ਼ਸਰ <br/>

Ad Position 21
No active advertisement
ਅਜੀਤ ਡੈਸਕ 12-04-2026
ਲੁਧਿਆਣਾ, 11 ਅਪ੍ਰੈਲ (ਜਸਵਿੰਦਰ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ ਲੁਧਿਆਣਾ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿਚ ਸਾਲ 2023 ਤੋਂ 87 ਪ੍ਰਤੀਸ਼ਤ ਅਤੇ 2024 ਤੋਂ 34 ਪ੍ਰਤੀਸ਼ਤ ਦੀ ਕਮੀ ਦਰਜ ਕੀਤੀ ਗਈ ਸੀ ਜੋ ਕਿ ਪੰਜਾਬ ਦੇ ਹੋਰ ਕਈ ਜ਼ਿਲਿ੍ਹਆਂ ਨਾਲੋਂ ਵੱਧ ਸੀ | ਉਨ੍ਹਾਂ ਦੱਸਿਆ ਕਿ ਇਹ ਜ਼ਿਲ੍ਹੇ ਅੰਦਰ ਕਿਸਾਨਾਂ ਵਲੋਂ ਦਿੱਤੇ ਸਹਿਯੋਗ, ਸਬਸਿਡੀ ਤੇ ਮੁਹੱਈਆ ਕਰਵਾਈਆ ਤਕਰੀਬਨ 9000 ਤੋਂ ਵੱਧ ਖੇਤੀ ਮਸ਼ੀਨਾਂ ਕਾਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਵੱਡੇ ਪੱਧਰ 'ਤੇ ਚਲਾਏ ਜਾਗਰੂਕਤਾ ਅਭਿਆਨ ਕਾਰਨ ਹੀ ਸੰਭਵ ਹੋ ਸਕਿਆ ਸੀ | ਖੇਤੀ ਮਸ਼ੀਨਰੀ ਤੇ ਸਬਸਿਡੀ ਲਈ ਜ਼ਿਲ੍ਹੇ ਦੇ ਕਿਸਾਨਾਂ ਪਾਸੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ | ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ ਤੇ 24 ਅਪ੍ਰੈਲ ਤੱਕ ਦੇ ਸਕਦੇ ਹਨ | ਇੰਜ. ਅਮਨਪ੍ਰੀਤ ਸਿੰਘ ਘੇਈ, ਸਹਾਇਕ ਖੇਤੀਬਾੜੀ ਇੰਜੀਨੀਅਰ ਲੁਧਿਆਣਾ ਨੇ ਦੱਸਿਆ ਕਿ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ | ਇਹ ਕਿਸਾਨ ਕਸਟਮ ਹਾਇਰਿੰਗ ਸੈਂਟਰ ਜਾਂ ਪੈਡੀ ਸਟਰਾ ਸਪਲਾਈ ਚੇਨ ਸਕੀਮ ਲਈ ਵੀ ਅਪਲਾਈ ਕਰ ਸਕਦੇ ਹਨ | ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ 'ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ | ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰਨ |

Ad Position 22
No active advertisement
ਪਿਛਲੀ ਖ਼ਬਰ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਤੇ ਰੂਸ ਦੀ ਯੂਨੀਵਰਸਿਟੀ ਨੇ ਸਾਂਝੇ ਤੌਰ 'ਤੇ ਕਰਵਾਇਆ ਵੈਬੀਨਾਰ <br/> ਅਗਲੀ ਖ਼ਬਰ ਨਵੇਂ ਅਕਾਦਮਿਕ ਸੈਸ਼ਨ ਦੌਰਾਨ ਨਿੱਜੀ ਸਕੂਲਾਂ˜'ਚ ਚਿੰਤਾ ਵੱਧੀ <br/>
Ad Position 24