ਲੁਧਿਆਣਾ, 11 ਅਪ੍ਰੈਲ (ਡਾ ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਡਾ. ਅਮਰ ਕੋਮਲ ਦੇ ਸਦੀਵੀ ਵਿਛੋੜੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਡਾ.ਅਮਰ ਕੋਮਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਅਮਰ ਕੋਮਲ ਨੇ ਆਪਣਾ ਜੀਵਨ ਮਾਂ ਬੋਲੀ ਪੰਜਾਬੀ ਦੇ ਲੇਖੇ ਲਾਇਆ | ਉਨ੍ਹਾਂ ਦੀਆਂ ਲਿਖਤਾਂ ਨੇ ਸਾਰਿਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਨੈਤਿਕ ਕਦਰਾਂ ਕੀਮਤਾਂ ਨਾਲ ਜੋੜੀ ਰੱਖਿਆ ਸੀ | ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਡਾ. ਅਮਰ ਕੋਮਲ ਦੇ ਦੇਹਾਂਤ ਨਾਲ ਉਨ੍ਹਾਂ ਦੇ ਸਨੇਹੀਆਂ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ | ਅਕਾਦਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਕਿਹਾ ਕਿ ਡਾ. ਅਮਰ ਕੋਮਲ ਨੇ ਬੱਚਿਆਂ ਲਈ ਬਹੁਤ ਹੀ ਸਰਲ ਅਤੇ ਸਿੱਖਿਆਦਾਇਕ ਸਾਹਿਤ ਦੀ ਰਚਨਾ ਕੀਤੀ ਜਿਸ ਕਰਕੇ ਉਨ੍ਹਾਂ ਨੂੰ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਦਾ ਵੱਕਾਰੀ ਸਨਮਾਨ ਨਾਲ ਵੀ ਨਿਵਾਜਿਆ ਗਿਆ ਸੀ | ਹੋਰਨਾਂ ਤੋਂ ਇਲਾਵਾ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਪ੍ਰੋ. ਗੁਰਭਜਨ ਗਿੱਲ, ਡਾ. ਸੁਖਦੇਵ ਸਿਰਸਾ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਵਰਿਆਮ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਸੋਹਲ, ਜਸਪਾਲ ਮਾਨਖੇੜਾ,ਸਹਿਜਪ੍ਰੀਤ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਜੌਹਲ, ਡਾ. ਹਰਵਿੰਦਰ ਸਿਰਸਾ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਧਨੋਆ,ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪਿ੍ੰ. ਨਵਤੇਜ ਗੜ੍ਹਦੀਵਾਲਾ, ਡਾ. ਅੰਮੀਆਂ ਕੁੰਵਰ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਆਦਿ ਸ਼ਾਮਲ ਸਨ |