03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਵ: ਸੰਤੋਖ ਸਿੰਘ ਗਿੱਲ ਨੂੰ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਦਿੱਤੀ ਅੰਤਿਮ ਵਿਦਾਇਗੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਭਾਮੀਆਂ ਕਲਾਂ/ਲੁਧਿਆਣਾ, 12 ਅਪ੍ਰੈਲ (ਜਤਿੰਦਰ ਭੰਬੀ)-ਐਡਵੋਕੇਟ ਗੁਰਜੋਧ ਸਿੰਘ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਆਪਣੇ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਬੀਤੀ ਰਾਤ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ | ਸਵ: ਸੰਤੋਖ ਸਿੰਘ ਗਿੱਲ ਦਾ ਅੰਤਿਮ ਸਸਕਾਰ ਅੱਜ ਦਿਨ ਐਤਵਾਰ ਬਾਅਦ ਦੁਪਹਿਰ 12 ਵਜੇ ਚੰਡੀਗੜ੍ਹ ਰੋਡ ਸਥਿਤ ਗੁਰਦੁਆਰਾ ਕੁਟੀਆ ਸਾਹਿਬ ਦੇ ਪਿੱਛੇ ਪੈਂਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਉਨ੍ਹਾਂ ਦੀ ਮਿ੍ਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਐਡਵੋਕੇਟ ਗੁਰਜੋਧ ਸਿੰਘ ਗਿੱਲ ਨੇ ਭੇਂਟ ਕੀਤੀ | ਇਸ ਦੁੱਖ ਦੀ ਘੜੀ ਵਿਚ ਸਿਮਰਜੀਤ ਸਿੰਘ ਬੈਂਸ ਸਾਬਕਾ ਵਿਧਾਇਕ, ਬਲਵਿੰਦਰ ਸਿੰਘ ਬੈਂਸ ਸਾਬਕਾ ਵਿਧਾਇਕ, ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ, ਗਗਨਦੀਪ ਸਿੰਘ ਸੰਨੀ ਕੈਂਥ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ ਭਾਜਪਾ, ਪ੍ਰਦੀਪ ਸਿੰਘ ਬੰਟੀ ਮੀਡੀਆ ਇੰਚਾਰਜ, ਹਰਜਾਪ ਸਿੰਘ ਗਿੱਲ, ਕੌਂਸਲਰ ਗੁਰਮੀਤ ਸਿੰਘ, ਅਮਿਤ ਗੁਸਾਂਈ, ਗੁਰਦੇਵ ਸਿੰਘ ਲਾਪਰਾਂ, ਮਨਮੋਹਨ ਸਿੰਘ ਧਾਂਦਰਾ, ਜਾਗਰ ਸਿੰਘ ਗਿੱਲ, ਬਲਵਿੰਦਰ ਸਿੰਘ ਬੱਦੋਵਾਲ, ਬਲਜੀਤ ਸਿੰਘ ਗਿੱਲ, ਹਰਕਮਲ ਸਿੰਘ ਹੀਰ, ਰਮਨਦੀਪ ਸਿੰਘ ਝੱਜ, ਜਗਦੀਪ ਸਿੰਘ ਕਲਸੀ, ਨਰਿੰਦਰ ਮਾਨ, ਜਗਦੀਪ ਮਾਨ, ਰਾਣਾ ਬੱਲੋਵਾਲ, ਕੌਂਸਲਰ ਨਿਧੀ ਗੁਪਤਾ, ਕੌਂਸਲਰ ਅਮਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਸਿਆਸੀ, ਧਾਰਮਿਕ ਜਥੇਬੰਦੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਉਨ੍ਹਾਂ ਦੇ ਭਰਾ ਤਰਲੋਚਨ ਸਿੰਘ ਗਿੱਲ ਅਤੇ ਗਿੱਲ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਖ਼ਾਲਸਾ ਸਾਜਨਾ ਦਿਵਸ ਦੇ ਸੰਬੰਧ ਵਿਚ ਚਾਰ ਰੋਜ਼ਾ ਕ... ਅਗਲੀ ਖ਼ਬਰ ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਵਿਖੇ ਵਿਦਾਇਗੀ ਪਾਰਟੀ <br/>
Ad Position 24