03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਖ਼ਾਲਸਾ ਸਾਜਨਾ ਦਿਵਸ ਦੇ ਸੰਬੰਧ ਵਿਚ ਚਾਰ ਰੋਜ਼ਾ ਕੀਰਤਨ ਅਤੇ ਕਥਾ ਸਮਾਗਮਾਂ ਦੀ ਆਰੰਭਤਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਲੁਧਿਆਣਾ, 12 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਖਾਲਸਾ ਸਾਜਨਾ ਦਿਵਸ ਦੇ ਸੰਬੰਧ ਵਿਚ ਚਾਰ ਰੋਜ਼ਾ ਕਥਾ ਅਤੇ ਕੀਰਤਨ ਸਮਾਗਮਾਂ ਦੇ ਪਹਿਲੇ ਦਿਨ ਦੇ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ | ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਪ੍ਰਚਾਰਕਾਂ ਨੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਤਜਿੰਦਰ ਸਿੰਘ, ਹਰਪਾਲ ਸਿੰਘ ਅਤੇ ਤਰਲੋਕ ਸਿੰਘ ਸੱਚਦੇਵਾ ਨੇ ਭਾਈ ਸਰਨਦੀਪ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਅਤੇ ਗਿਆਨੀ ਬੱਚਿਤਰ ਸਿੰਘ ਦਾ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨ ਕੀਤਾ ਅਤੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋਕੇ ਆਪਣੀਆ ਹਾਜ਼ਰੀਆਂ ਭਰੀਆਂ ਅਤੇ ਕਥਾ ਅਤੇ ਕੀਰਤਨ ਦਾ ਆਨੰਦ ਮਾਣਿਆ ਅਤੇ ਆਪਣਾ ਜੀਵਨ ਸਫਲਾ ਕਿਤਾ | ਸੰਗਤਾਂ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਜਸਵਿੰਦਰ ਸਿੰਘ, ਤਜਿੰਦਰ ਸਿੰਘ, ਜਗਜੀਵਨ ਸਿੰਘ ਸੋਨਪਾਲ, ਅਵੀ, ਕੁੰਵਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਸਵ: ਸੰਤੋਖ ਸਿੰਘ ਗਿੱਲ ਨੂੰ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਦਿੱਤੀ ਅੰਤਿਮ ਵਿਦਾਇਗੀ <br/>
Ad Position 24