03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਲੁਧਿਆਣਾ, 12 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ, |ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਆਪਣੀਆਂ ਹਾਜ਼ਰੀਆਂ ਭਰੀਆਂ | ਇਸ ਦੌਰਾਨ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੀਤੇ ਗਏ ਕੀਰਤਨ ਸਮਾਗਮ 'ਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਇੰਦਰਪਾਲ ਸਿੰਘ ਚੰਡੀਗੜ੍ਹ ਵਾਲਿਆਂ ਦੇ ਕੀਰਤਨੀ ਜੱਥੇ ਨੇ ਵਿਸ਼ੇਸ਼ ਤੌਰ 'ਤੇ ਆਪਣੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਕੀਰਤਨ ਸਮਾਗਮ 'ਚ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਸੰਗਤਾਂ ਨਾਲ ਖਾਲਸਾ ਸਾਜਨਾ ਦਿਵਸ ਦੀ ਮਹੱਤਤਾ ਤੇ ਖੋਜ ਭਰਪੂਰ ਸ਼ਬਦਾਂ ਦੀ ਸਾਂਝ ਕਰਦਿਆਂ ਹੋਇਆਂ ਕਿਹਾ ਕਿ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰਕੇ ਇੱਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਸਜਾਇਆ ਨਿਆਰੇਪਨ ਦਾ ਪ੍ਰਤੀਕ ਖਾਲਸਾ ਆਪਣੀ ਸੰਤੁਤਰ ਹੋਂਦ ਤੇ ਨਿਆਰੇਪਨ ਦਾ ਪ੍ਰਗਟਾਵਾ ਕਰਨ ਦੇ ਪੂਰੀ ਤਰ੍ਹਾਂ ਸਮਰਥ ਹੈ | ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਤਿਉਹਾਰ ਤੋਂ ਸੇਧ ਲੈ ਕੇ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ | ਇਸ ਮੌਕੇ ਸੁਸਾਇਟੀ ਦੇ ਪ੍ਰਮੁੱਖ ਮੈਂਬਰਾਂ ਨੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | !ਸਮਾਗਮ 'ਚ ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਗੁਰਦੀਪ ਸਿੰਘ ਡੀਮਾਰਟੇ, ਐਨ. ਐਸ ਕਥੂਰੀਆਂ, ਕੰਵਲਪ੍ਰੀਤ ਸਿੰਘ ਸਚਦੇਵਾ, ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਅਤੇ ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਚੋਣਾਂ ਤੋਂ ਪਹਿਲਾਂ ਸੰਗਠਨ ਮਜ਼ਬੂਤ ਕਰਨ ਲਈ ਸਿਖਲਾਈ ਕੈਂਪ ਸ਼ੁਰੂ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਖ਼ਾਲਸਾ ਸਾਜਨਾ ਦਿਵਸ ਦੇ ਸੰਬੰਧ ਵਿਚ ਚਾਰ ਰੋਜ਼ਾ ਕ...
Ad Position 24