02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਬੁੱਢੇ ਦਰਿਆ 'ਤੇ ਕਰਵਾਇਆ ਕਵੀ ਦਰਬਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਲੁਧਿਆਣਾ, 12 ਅਪ੍ਰੈਲ (ਡਾ. ਤਰਲੋਚਨ ਸਿੰਘ)-ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਤੀਜਾ ਕਵੀ ਦਰਬਾਰ ਸੰਗਤ ਘਾਟ (ਬੇਸ ਕੈਂਪ) ਨੇੜੇ ਸੈਂਟਰਲ ਜੇਲ੍ਹ, ਤਾਜਪੁਰ ਰੋਡ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਦਮੀ, ਲੁਧਿਆਣਾ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਓ ਸ੍ਰੀ ਗੁਰੂ ਨਾਨਕ ਪਾਤਸ਼ਾਹ ਨਾਲ ਸੰਬੰਧਿਤ ਇਸ ਪਵਿੱਤਰ ਬੁੱਢੇ ਦਰਿਆ ਦੀ ਪਵਿੱਤਰਤਾ ਨੂੰ ਮੁੜ ਬਹਾਲ ਕਰਨ ਦੇ ਚੱਲ ਰਹੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਪਾਈਏ ਅਤੇ ਇਹਨਾਂ ਇਤਿਹਾਸਕ ਪਲਾਂ ਦੇ ਚਸ਼ਮਦੀਦ ਗਵਾਹ ਬਣੀਏ | ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਕੀਤੇ ਜਾ ਰਹੇ ਮਹਾਨ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਓ ਪੰਜਾਬੀਓ ਆਪਾਂ ਆਪਣੇ ਪਾਣੀ, ਹਵਾ, ਧਰਤੀ, ਸਭਿਆਚਾਰ, ਸਾਫ਼-ਸੁਥਰੇ ਗੀਤ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਹੰਭਲਾ ਮਾਰੀਏ | ਨਗਰ ਨਿਗਮ ਕਮਿਸ਼ਨਰ ਨੀਰੂ ਕਤਿਆਲ ਗੁਪਤਾ ਨੇ ਵੀ ਬੁੱਢੇ ਦਰਿਆ ਦੀ ਸਫ਼ਾਈ ਵਿਚ ਲੁਧਿਆਣਾ ਨਿਵਾਸੀਆਂ ਨੂੰ ਸਹਿਯੋਗ ਦੇਣ ਦਾ ਸੁਨੇਹਾ ਦਿੱਤਾ ਅਤੇ ਜੁਆਇੰਟ ਕਮਿਸ਼ਨਰ ਵਿਨੀਤ ਕੁਮਾਰ ਨੇ ਬੁੱਢਾ ਦਰਿਆ ਸ਼ੁਧੀਕਰਨ ਮੁਹਿੰਮ ਨੂੰ ਲੁਧਿਆਣਾ ਲਈ ਵਰਦਾਨ ਕਿਹਾ | ਮੰਚ ਸੰਚਾਲਨ ਦੀ ਸੇਵਾ ਨਿਭਾਉਂਦਿਆਂ ਕਰਮਜੀਤ ਗਰੇਵਾਲ ਨੇ ਕਵੀ ਦਰਬਾਰ ਵਿਚ ਕਵੀਆਂ ਦੀ ਹਾਜ਼ਰੀ ਲਗਵਾਈ | ਇਸ ਮੌਕੇ ਨੈਸ਼ਨਲ ਤੇ ਸਟੇਟ ਐਵਾਰਡੀ ਡਾ. ਗੁਰਚਰਨ ਕੌਰ ਕੋਚਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਿਮਾ ਵਿਚ ਸੁਣਾਈ ਰਚਨਾ ਨੇ ਸਰੋਤਿਆਂ ਨੂੰ ਬਹੁਤ ਪ੍ਰਭਾਵਿਤ ਕੀਤਾ | ਗਾਇਕ ਪਾਲੀ ਦੇਤਵਾਲੀਆ ਨੇ ਸਾਨੂੰ ਮੋੜ ਦਿਉ ਰੰਗਲਾ ਪੰਜਾਬ, ਚਾਲੀ ਪਿੰਡਾਂ ਦੀ ਜ਼ਮੀਨ ਲੁਧਿਆਣਾ ਖਾ ਗਿਆ ਅਤੇ ਮਾਵਾਂ ਗੀਤ ਸੁਣਾ ਕੇ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ | ਇਸ ਤੋਂ ਬਾਅਦ ਪ੍ਰੋ. ਗੁਰਭਜਨ ਗਿੱਲ, ਅਮਰਜੀਤ ਸ਼ੇਰਪੁਰੀ, ਜਗਪਾਲ ਜੱਗਾ ਜਮਾਲਪੁਰੀ, ਸੁਖਬੀਰ ਸੰਧੇ, ਦਵਿੰਦਰ ਸਿੰਘ ਖਾਸੀ ਕਲਾਂ ਜੇ.ਈ. ਅਤੇ ਦਲਬੀਰ ਕਲੇਰ ਨੇ ਬੁਲੰਦ ਆਵਾਜ਼ ਵਿਚ ਗੀਤ ਅਤੇ ਕਵਿਤਾਵਾਂ ਸੁਣਾ ਕੇ ਉਸਾਰੂ ਸੁਨੇਹਾ ਦਿੱਤਾ | ਸੰਤ ਸੀਚੇਵਾਲ ਤੇ ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਕਵੀਆਂ ਅਤੇ ਸੇਵਾਦਾਰਾਂ ਨੂੰ ਪੌਦੇ, ਸਿਰੋਪਾਉ, ਦਸਤਾਰਾਂ ਅਤੇ ਹੋਰ ਬਹੁਤ ਸਾਰਾ ਮਾਣ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸੇਵਾਦਾਰ ਸੁਖਜੀਤ ਸਿੰਘ ਸੀਚੇਵਾਲ, ਹਰਦੇਵ ਸਿੰਘ ਦੌਧਰ, ਪਾਲ ਸਿੰਘ ਨੌਲੀ ਤੋਂ ਇਲਾਵਾ ਇਲਾਕੇ ਦੀਆਂ ਪੰਚਾਇਤਾਂ ਅਤੇ ਹੋਰ ਅਨੇਕਾਂ ਸਿਰਕੱਢ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਵਿਖੇ ਐਡਵਾਂਸਡ ਨਰਸਿੰਗ ਸਿਮੂਲੇਸ਼ਨ ਸੈਂਟਰ ਦਾ ਡਾ. ਐਨੀ ਕੁਮਾਰ ਨੇ ਕੀਤਾ ਉਦਘਾਟਨ <br/> ਅਗਲੀ ਖ਼ਬਰ ਸਿੱਖਿਆ ਦਾ ਦੀਵਾ ਬਾਲਣ ਨਿਕਲੀ ਨੂਰਵਾਲਾ ਸਕੂਲ ਦੀ ਟੀਮ, ਘਰ-ਘਰ ਪਹੁੰਚ ਰਹੀ ਦਾਖਲਾ ਮੁਹਿੰਮ <br/>
Ad Position 24