01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਸਾਹਨੇਵਾਲ, 11 ਅਪ੍ਰੈਲ (ਹਨੀ ਚਾਠਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ | ਜਿਸ ਵਿਚ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਸਕੂਲ ਪਿ੍ੰਸੀਪਲ ਮਨਵਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਉਨ੍ਹਾਂ ਅੱਗੇ ਦੱਸਿਆ ਕਿ ਨਤੀਜਿਆਂ ਵਿੱਚ ਹਰਸ਼ਪ੍ਰੀਤ ਕੌਰ ਨੇ 93 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਸਾਨਵੀ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਅੰਸ਼ੂ ਨੇ 89 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਪਿ੍ੰਸੀਪਲ ਮਨਵਿੰਦਰ ਸਿੰਘ ਭੰਡਾਲ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ ਪਿਤਾ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਇੱਥੇ ਇਹ ਵੀ ਵਰਨਣਯੋਗ ਹੈ ਕਿ ਜਿੱਥੇ ਸ਼ਕਤੀ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮੱਲ੍ਹਾਂ ਮਾਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਉੱਥੇ ਹੀ ਅੱਠਵੀਂ ਜਮਾਤ ਦੇ ਆਏ ਨਤੀਜਿਆਂ 'ਚ ਵੀ ਸ਼ਕਤੀ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰ ਕੇ ਸਕੂਲ, ਮਾਤਾ ਪਿਤਾ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਬਲਾਕ ਪ੍ਰਧਾਨ ਗਿੱਲ ਬੇਰਕਲਾਂ ਅਤੇ ਚੇਅਰਮੈਨ ਕੂਹਲੀ ਦਾ ਆਗੂਆਂ ਵਲੋਂ ਸਨਮਾਨ ਅਗਲੀ ਖ਼ਬਰ ਏ. ਐਸ. ਕਾਲਜ ਦੇ ਡਾ. ਪ੍ਰਵੇਸ਼ ਨੇ ਲੈਫ਼ਟੀਨੈਂਟ ਰੈਂਕ ਕੀਤਾ ਪ੍ਰਾਪਤ
Ad Position 24