01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਬਾਬਾ ਜ਼ੋਰਾਵਰ ਸਿੰਘ ਸਕੂਲ ਕੋਟਾਂ ਦੀ ਅੱਠਵੀਂ ਕਲਾਸ ਦੀ ਬਬਲੀਨ ਕੌਰ ਨੇ ਪੰਜਾਬ 'ਚੋਂ ਕੀਤਾ ਹਾਸਿਲ ਕੀਤਾ ਚੌਥਾ ਸਥਾਨ

Ad Position 21
No active advertisement
ਅਜੀਤ ਡੈਸਕ 13-04-2026
ਬੀਜਾ, 12 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਪ੍ਰੀਖਿਆ ਵਿਚ ਅਪੀਅਰ ਹੋਏ 2.5 ਲੱਖ ਤੋਂ ਵੱਧ ਵਿਦਿਆਰਥੀਆਂ ਵਿਚੋਂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੰਜੀ ਸਾਹਿਬ ਕੋਟਾਂ ਦੀ ਹੋਣਹਾਰ ਵਿਦਿਆਰਥਣ ਬਬਲੀਨ ਕੌਰ ਸਪੁੱਤਰੀ ਮਨਦੀਪ ਸਿੰਘ, ਵਾਸੀ ਕਿਸ਼ਨਗੜ੍ਹ ਨੇ 99.33 ਫੀਸਦੀ ਅੰਕ ਪ੍ਰਾਪਤ ਕਰ ਕੇ ਇਲਾਕੇ ਵਿਚ ਇਕ ਨਵਾਂ ਇਤਿਹਾਸ ਰਚਿਆ ਹੈ, ਜਿਸ ਦਾ ਸਿਹਰਾ ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਤੇ ਸਮੂਹ ਸਟਾਫ ਨੂੰ ਜਾਂਦਾ ਹੈ | ਦੱਸਣਯੋਗ ਹੈ ਕਿ ਬਬਲੀਲ ਕੌਰ ਨੇ ਪੂਰੇ ਪੰਜਾਬ ਵਿਚ 4ਵਾਂ ਸਥਾਨ, ਜ਼ਿਲ੍ਹਾ ਲੁਧਿਆਣਾ ਵਿਚ ਦੂਜਾ ਸਥਾਨ ਅਤੇ ਤਹਿਸੀਲ ਖੰਨਾ, ਪਾਇਲ ਅਤੇ ਸਮਰਾਲਾ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਪ੍ਰਾਪਤੀ ਨਾਲ ਉਸ ਨੇ ਆਪਣਾ, ਮਾਤਾ-ਪਿਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ ਨਾਲ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ | ਬਬਲੀਨ ਕੌਰ ਦੇ ਮਾਤਾ ਪਿਤਾ, ਦਾਦਾ, ਦਾਦੀ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸਕੂਲ ਦੀ ਮੈਨੇਜਮੈਂਟ, ਪਿ੍ੰਸੀਪਲ ਤੇ ਸਮੂਹ ਸਟਾਫ਼ ਅਤੇ ਨਗਰ ਵਾਸੀਆਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਬਾਦਲ ਵਲੋਂ ਕੀਤੀਆਂ ਸਫਲਤਾਪੂਰਵਕ ਰੈਲੀਆਂ ਨੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ- ਜਗਦੀਪ ਲਹਿਲ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੀਆਂ ਸਿੱਖਿਆਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ- ਗੁਰਦੀਪ ਸਿੰਘ ਅੜੈਚਾਂ
Ad Position 24